08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕੌਮੀ ਲੋਕ ਅਦਾਲਤ ਤੇ ਹੋਰ ਸਕੀਮਾਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 18-06-2025
ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਸੁਪਰੀਮ ਕੋਰਟ ਆਫ਼ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕੰਵਲਜੀਤ ਸਿੰਘ ਬਾਜਵਾ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ, ਸੀ. ਜੇ. ਐੱਮ.-ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ 'ਤੇ ਸਾਲ 2025 ਦੀ ਤੀਜੀ ਨੈਸ਼ਨਲ ਲੋਕ ਅਦਾਲਤ ਦਾ 13 ਸਤੰਬਰ ਨੂੰ ਕੀਤਾ ਜਾ ਰਿਹਾ ਹੈ | ਇਸ ਲੋਕ ਅਦਾਲਤ ਸਬੰਧੀ ਮਿਸ ਸ਼ਿਲਪਾ ਸੀ.ਜੇ.ਐੱਮ.-ਕਮ ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸਦੇ ਸਬੰਧ ਵਿਚ ਸਮੇਂ ਸਮੇਂ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਦਿਸ਼ਾ ਨਿਰਦੇਸ਼ਾਂ ਦਿੱਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ ਅਤੇ ਅਦਾਲਤਾਂ ਵਿੱਚ ਚੱਲ ਰਹੇ ਫੌਜਦਾਰੀ, ਰਾਜੀਨਾਮੇ- ਯੋਗ ਅਤੇ ਪ੍ਰੀ-ਲਿਟੀਗੇਟਵ ਕੇਸਾਂ ਵਿਚ ਸਮਝੌਤੇ ਰਾਹੀ ਰਾਜੀਨਾਮਾ ਕਰਨ ਲਈ ਆਪਣੇ ਕੇਸ ਲੋਕ ਅਦਾਲਤ ਵਿੱਚ ਲਗਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਣ | ਇਸ ਤੋਂ ਇਲਾਵਾ ਹੋਰ ਸਕੀਮਾਂ ਬਾਰੇ ਦੱਸਿਆ ਜਾਂਦਾ ਹੈ, ਹੋਰ ਵੀ ਵੱਖ ਵੱਖ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਕਾਲਜਾਂ ਆਦਿ ਵਿਚ ਸੈਮੀਨਾਰ ਲਗਾਵਾਕੇ ਲੋਕਾਂ ਨੂੰ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੁਆਰਾ ਮਿਲਣ ਵਾਲੇ ਲਾਭਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ |

ਪਿਛਲੀ ਖ਼ਬਰ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਜ਼ਿਲ੍ਹਾ ਰੁਜ਼ਗਾਰ ਅਫ਼ਸਰ ਅਗਲੀ ਖ਼ਬਰ ਕਾਂਗਰਸ ਆਗੂਆਂ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।