08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਜ਼ਿਲ੍ਹਾ ਰੁਜ਼ਗਾਰ ਅਫ਼ਸਰ

ਅਜੀਤ ਡੈਸਕ 18-06-2025
ਤਰਨ ਤਾਰਨ, 17 ਜੂਨ (ਇਕਬਾਲ ਸਿੰਘ ਸੋਢੀ)-ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ 18 ਜੂਨ ਸਵੇਰੇ 10 ਵਜੇ ਤੋਂ 2 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਪਹਿਲੀ ਮੰਜਿਲ ਡੀ. ਸੀ. ਦਫ਼ਤਰ ਕੰਪਲੈਕਸ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਕਰਮਜੀਤ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਵਲੋਂ ਬੇਰੁਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਰਕਸ਼ਾ ਸਕਿਊਰਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਘੱਟੋ-ਘੱਟ ਦਸਵੀਂ ਪਾਸ ਲੜਕੇ ਲੜਕੀਆਂ ਦੀ ਲੋੜ ਹੈ, (ਤਨਖਾਹ 17 ਹਜ਼ਾਰ ਤੋਂ 26 ਹਜ਼ਾਰ ਰੁਪਏ ਤੋਂ ਇਲਾਵਾ ਈ.ਐੱਸ.ਆਈ, ਈ.ਪੀ.ਐੱਫ, ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ ਤੋਂ 7 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ ਤੋਂ 2 ਇੰਚ, ਉਮਰ ਹੱਦ (18 ਤੋਂ 35 ਸਾਲ ਲੜਕੇ) ਅਤੇ (20 ਤੋਂ 28 ਸਾਲ ਲੜਕੀਆਂ) ਹੋਣੀ ਚਾਹੀਦੀ ਹੈ |
ਪਿਛਲੀ ਖ਼ਬਰ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਕੌਮੀ ਲੋਕ ਅਦਾਲਤ ਤੇ ਹੋਰ ਸਕੀਮਾਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।