ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਲਹੌਰ ਚੌਂਕ ਪੱਟੀ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਸ ਸਮੇਂ ਇਕ ਮੋਟਰਸਾਈਕਲ ਨੰਬਰ ਪੀ.ਬੀ. 41 ਡੀ. 6315 'ਤੇ ਸਵਾਰ ਹੋ ਕੇ ਆ ਰਹੇ 2 ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਪਾਸੋਂ ਕਾਗਜ ਪੱਤਰ ਪੁੱਛੇ ਗਏ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਅਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ | ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਚਮਕੌਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਸਾਹਵਾਲਾ, ਹਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਆਸਲ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |