08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 18-06-2025
ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)-ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ | ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਕਰਮਚਾਰੀਆਂ ਨੇ ਇਕ ਹਵਾਲਾਤੀ ਪਾਸੋਂ 235 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਗੋਇੰਦਵਾਲ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਥਾਣਾ ਗੋਇੰਦਵਾਲ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਵਾਰਡ ਨੰਬਰ-10 ਦੀ ਬੈਰਕ ਨੰਬਰ 4 ਦੀ ਤਲਾਸ਼ੀ ਦੌਰਾਨ ਹਵਾਲਾਤੀ ਜੋਬਨਜੀਤ ਸਿੰਘ ਉਰਫ ਪਪਨ ਪੁੱਤਰ ਅਮਰੀਕ ਸਿੰਘ ਵਾਸੀ ਖੁਵਾਸਪੁਰ ਪਾਸੋਂ 235 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਥਾਣਾ ਗੋਇੰਦਵਾਲ ਦੇ ਐੱਸ.ਆਈ. ਰਵੀਸ਼ੰਕਰ ਨੇ ਦੱਸਿਆ ਕਿ ਹਵਾਲਾਤੀ ਜੋਬਨਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਨਸ਼ੀਲੀਆਂ ਗੋਲੀਆਂ ਉਸ ਕੋਲ ਜੇਲ੍ਹ ਵਿਚ ਕਿਵੇਂ ਪਹੁੰਚੀਆਂ |
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।