08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 18-06-2025
ਸਰਹਾਲੀ ਕਲਾਂ, 17 ਜੂਨ (ਅਜੇ ਸਿੰਘ ਹੁੰਦਲ)-ਗੁਰਦੁਆਰਾ ਮਰਹਾਣਾ ਸਾਹਿਬ ਮੋਹਨਪੁਰ ਵਿਖੇ ਮਨਾਏ ਗਏ ਸਲਾਨਾ ਜੋੜ ਮੇਲੇ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਖ਼ੂਨਦਾਨ ਸੁਸਾਇਟੀ ਤਰਨ ਤਾਰਨ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਖੂਨਦਾਨ ਕੀਤਾ ਗਿਆ | ਇਸ ਮੌਕੇ ਖ਼ੂਨਦਾਨ ਸੁਸਾਇਟੀ ਦੇ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਨੌਜਵਾਨਾਂ ਵਲੋਂ ਖ਼ੂਨਦਾਨ ਕਰਨ ਵਿਚ ਭਾਰੀ ਉਤਸ਼ਾਹ ਦਿਖਾਇਆ ਗਿਆ ਅਤੇ ਖ਼ੂਨਦਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਖੂਨਦਾਨ ਉਤਮ ਦਾਨ ਹੈ ਅਤੇ ਸਾਨੂੰ ਸਾਰਿਆਂ ਨੂੰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ, ਤਾਂ ਜੋ ਜ਼ਰੂਰਤ ਪੈਣ 'ਤੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਵਲੋਂ ਜ਼ਿਲ੍ਹੇ ਭਰ ਵਿਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਗੁਰਸੇਵਕ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਸੁਖਦੀਪ ਸਿੰਘ, ਜਤਿੰਦਰ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਸਿਮਰਨ ਕੌਰ, ਹੈਪੀ, ਸੂਰਜ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਤਰਨ ਤਾਰਨ ਅਨਾਜ ਮੰਡੀ 'ਚ ਮੱਕੀ ਦੀ ਖ਼ਰੀਦ ਨਿਰਵਿਘਨ ਜਾਰੀ ਅਗਲੀ ਖ਼ਬਰ ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।