08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਈਜ਼ੀ ਜਮਾਂਬੰਦੀ ਮਾਨ ਸਰਕਾਰ ਦਾ ਇਤਿਹਾਸਕ ਕਦਮ- ਗੀਤਾ ਗਿੱਲ

ਅਜੀਤ ਡੈਸਕ 18-06-2025
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦੀ ਸਕੱਤਰ ਗੀਤਾ ਗਿੱਲ ਅਜਨਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਈਜ਼ੀ ਜਮ੍ਹਾਬੰਦੀ ਦੀ ਸ਼ੁਰੂਆਤ ਕਰਕੇ ਇਕ ਇਤਿਹਾਸਿਕ ਕਦਮ ਚੁੱਕਿਆ ਹੈ | ਉਨ੍ਹਾਂ ਦੱਸਿਆ ਕਿ ਇਸ ਨਾਲ ਪੰਜਾਬ 'ਚ ਜਮਾਂਬੰਦੀ ਨਾਲ ਜੁੜੀ ਹਰ ਸਮੱਸਿਆ ਦਾ ਹੱਲ ਹੋਵੇਗਾ | ਉਨ੍ਹਾਂ ਅੱਗੇ ਕਿਹਾ ਕਿ ਜਮਾਂਬੰਦੀ ਲੈਣ ਦੀ ਪ੍ਰਕਿਰਿਆ ਆਨਲਾਈਨ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਤੇ ਇਸ ਨਾਲ ਜਿੱਥੇ ਲੋਕਾਂ ਦੀ ਖੱਜਲ ਖੁਆਰੀ ਘਟੇਗੀ ਉੱਥੇ ਹੀ ਸਮੇਂ ਦੀ ਬੱਚਤ ਵੀ ਹੋਵੇਗੀ | ਜ਼ਿਲ੍ਹਾ ਸਕੱਤਰ ਗੀਤਾ ਗਿੱਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰੇਕ ਸਰਕਾਰੀ ਸਕੀਮ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਅਜਨਾਲਾ ਅੰਦਰ ਸੜਕਾਂ ਦਾ ਜਾਲ ਵਿਛਾਉਣ ਸਮੇਤ ਕਰਵਾਏ ਜਾ ਰਹੇ ਸਮੁੱਚੇ ਵਿਕਾਸ ਕਾਰਜ ਆਪਣੇ ਆਪ ਵਿਚ ਮਿਸਾਲ ਹਨ |
ਪਿਛਲੀ ਖ਼ਬਰ ਬਾਬਾ ਲੰਗਰ ਭਗਤ ਸਾਹਿਬ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਨਵਤੇਜ ਸਿੰਘ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।