07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪਿੰਡ ਹਰੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 18-06-2025
ਮਜੀਠਾ, 17 ਜੂਨ (ਮਨਿੰਦਰ ਸਿੰਘ ਸੋਖੀ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸਾਲਾਨਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਲਹਿੰਦੀ ਪੱਤੀ ਪਿੰਡ ਹਰੀਆਂ ਵਿਖੇ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੇ ਪਹਿਲੇ ਦਿਨ ਕਥਾਵਾਚਕ ਗਿਆਨੀ ਮਨਦੀਪ ਸਿੰਘ ਅਬਦਾਲ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ, ਉਪਰੰਤ ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਵਲੋਂ ਸ਼ਹੀਦਾਂ ਦੀ ਯਾਦ ਵਿਚ ਬੀਰ ਰਸ ਵਾਰਾਂ ਗਾਈਆਂ ਗਈਆਂ, ਦੂਸਰੇ, ਤੀਸਰੇ ਤੇ ਚੌਥੇ ਅਖੀਰਲੇ ਦਿਨ ਸ਼ਾਮ ਵਕਤ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸੁਣਾਇਆ ਗਿਆ | ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਰੋਸਾਏ ਪੰਜ ਪਿਆਰਿਆਂ ਵਲੋਂ ਅੰਮਿ੍ਤ ਸੰਚਾਰ ਕਰਾਇਆ ਗਿਆ, ਜਿਸ ਵਿਚ ਇਲਾਕੇ ਦੇ ਕਰੀਬ 70 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜਸਬੀਰ ਸਿੰਘ, ਭਾਈ ਰਣਜੀਤ ਸਿੰਘ ਪੰਨੂੰ, ਭਾਈ ਜਸਵਿੰਦਰ ਸਿੰਘ ਫੱਤੂਭੀਲਾ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਲਵਦੀਪ ਸਿੰਘ, ਸੀਨੀਅਰ ਅਕਾਲੀ ਆਗੂ ਮੱਖਣ ਸਿੰਘ ਹਰੀਆਂ, ਕਪੂਰ ਸਿੰਘ, ਰਵੀਕਰਨ ਸਿੰਘ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਨਿਰਮਲ ਸਿੰਘ, ਰਸ਼ਪਾਲ ਸਿੰਘ, ਚਮਕੌਰ ਸਿੰਘ, ਗੁਰਵੇਲ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ, ਰਣਧੀਰ ਸਿੰਘ ਕਲੇਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ. ਐੱਸ. ਪੀ. <br/> ਅਗਲੀ ਖ਼ਬਰ ਬਾਬਾ ਲੰਗਰ ਭਗਤ ਸਾਹਿਬ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।