03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 19-06-2025

ਤਰਨ ਤਾਰਨ, 18 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੋਰੀ ਦੇ 2 ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ.ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਅੰਮਿ੍ਤਸਰ ਰੋਡ ਝਬਾਲ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਘਵਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪੱਕਾ ਕਿਲਾ ਝਬਾਲ ਕਲਾ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ ਤੇ ਮੋਟਰਸਾਈਕਲ ਵੇਚਣ ਲਈ ਗ੍ਰਾਹਕਾਂ ਦੀ ਭਾਲ ਕਰ ਰਿਹਾ ਹੈ, ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਅੰਮਿ੍ਤਸਰ ਰੋਡ ਝਬਾਲ ਤੋਂ ਉਕਤ ਵਿਅਕਤੀ ਨੂੰ ਦੋ ਬਿਨਾਂ ਨੰਬਰਾਂ ਤੋਂ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਟਕਸਾਲੀ ਕਾਂਗਰਸੀ ਆਗੂ ਲਖਵਿੰਦਰ ਸਿੰਘ ਲੱਕੀ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਪਾਲਿਸੀ ਤਹਿਤ ਸਟੇਟ ਬੈਂਕ ਇੰਡੀਆ ਨੇ ਮਿ੍ਤਕ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਰਾਸ਼ੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।