03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਬੱਚਿਆਂ ਦੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ- ਡੀ. ਸੀ. <br/>

ਅਜੀਤ ਡੈਸਕ 19-06-2025
ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਟੀਕਾਕਰਨ ਪ੍ਰੋਗਰਾਮ ਸੰਬੰਧੀ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਦੀ ਮੀਟਿੰਗ ਹੋਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਵਿਚ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਐੱਸ.ਡੀ.ਐੱਮ. ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਵਿਸ਼ਵ ਸਿਹਤ ਸੰਸਥਾ ਦੇ ਨੁੰਮਾਇੰਦੇ ਡਾ. ਇਸ਼ਿਤਾ ਅਤੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਹਿੱਸਾ ਲਿਆ ਗਿਆ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਚਲਾਏ ਜਾ ਰਹੇ ਟੀਕਾਕਰਨ ਪ੍ਰੋਗਰਾਮ ਦੀ ਬੜੀ ਹੀ ਬਰੀਕੀ ਨਾਲ ਸਮੀਖਿਆ ਕੀਤੀ | ਉੁਨ੍ਹਾਂ ਵਲੋਂ ਸਿਹਤ ਵਿਭਾਗ ਵਲੋਂ ਲਗਾਏ ਜਾਣ ਵਾਲੇ ਇਕ-ਇਕ ਟੀਕੇ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਅਤੇ ਜਿਹੜੇ ਵੀ ਬਲਾਕਾਂ ਦੇ ਵਿਚ ਟੀਕਾਕਰਨ ਦੀ ਔਸਤ ਘੱਟ ਪਾਈ ਗਈ, ਉਨ੍ਹਾਂ ਨੂੰ ਟੀਕਾਕਰਨ ਪ੍ਰੋਗਰਾਮ ਵਿਚ ਸੁਧਾਰ ਕਰਨ ਲਈ ਸਖਤ ਹਦਾਇਤ ਕੀਤੀ ਗਈ | ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲ੍ਹੇ ਦੇ ਵਿਚ ਟੀਕਾਕਰਨ ਪ੍ਰੋਗਰਾਮ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਟੀਕਾਕਰਨ ਬਹੁਤ ਲਾਜ਼ਮੀ ਹੈ ਅਤੇ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਜ਼ਿਲ੍ਹੇ ਦੇ ਵਿਚ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਟੀਕਿਆਂ ਦੀ ਕੀਤੀ ਗਈ ਸਮੀਖਿਆ ਵਿਚ ਕਈ ਬਲਾਕਾਂ ਦੇ ਟੀਕਾਕਰਨ ਪ੍ਰੋਗਰਾਮ ਨੂੰ ਵਾਚਿਆ ਗਿਆ ਅਤੇ ਜਿਹੜੇ ਵੀ ਬਲਾਕਾਂ ਦੇ ਵਿਚ ਮੀਜਲਜ਼ ਰੁਬੇਲਾ ਟੀਕਿਆਂ ਦੀ ਔਸਤ ਘੱਟ ਪਾਈ ਗਈ, ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ | ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬਲਾਕ 20 ਜੂਨ ਤੋਂ ਲੈ ਕੇ 4 ਜੁਲਾਈ ਤੱਕ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਐੱਮ.ਆਰ. ਵੈਕਸੀਨ ਦੀ ਔਸਤ ਵਿਚ ਤੁਰੰਤ ਸੁਧਾਰ ਲਿਆਉਣ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ ਸਿਵਲ ਸਰਜਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੂੰ ਇਨ੍ਹਾਂ ਬਲਾਕਾਂ ਦਾ ਨਿਰਖਣ ਸਮੇਂ ਸਮੇਂ ਕਰਨ ਲਈ ਕਿਹਾ ਗਿਆ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਦੇ ਵਿਚ ਵੀ ਅਜਿਹੀਆਂ ਮੀਟਿੰਗਾਂ ਕਰਕੇ ਟੀਕਾਕਰਨ ਪ੍ਰੋਗਰਾਮ ਨੂੰ ਵਾਚਦੇ ਰਹਿਣਗੇ | ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹਫ਼ਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿਚ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭ ਦੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਟੀਕਾਕਰਨ ਪ੍ਰੋਗਰਾਮ ਦਾ ਵਿਸ਼ੇਸ਼ ਤੌਰ 'ਤੇ ਨਿਰੀਖਣ ਕਰਨ ਅਤੇ ਮਾਸ ਮੀਡੀਆ ਵਿੰਗ ਰਾਹੀਂ ਟੀਕਾਕਰਨ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ | ਉਹਨਾਂ ਕਿਹਾ ਕਿ ਜਿਹੜੇ ਵੀ ਬਲਾਕਾਂ ਦੇ ਵਿੱਚ ਟੀਕਾਕਰਨ ਪ੍ਰੋਗਰਾਮ ਦੀ ਔਸਤ ਘੱਟ ਪਾਈ ਗਈ ਹੈ ਉਹਨਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਵਿਸ਼ੇਸ਼ ਟੀਕਾਕਰਨ ਹਫ਼ਤੇ ਲਗਾ ਕੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਨੂੰ ਵਿਭਾਗ ਵਲੋਂ ਮੀਜਲਜ਼ ਰੁਬੇਲਾ ਟੀਕੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਉਨ੍ਹਾਂ ਸਾਰੇ ਹੀ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ ਜਿਨਾਂ ਨੂੰ ਇਹ ਟੀਕੇ ਨਹੀਂ ਲੱਗੇ ਸਨ | ਉਨ੍ਹਾਂ ਦੱਸਿਆ ਕਿ ਸਿਹਤ ਕਰਮੀਆਂ ਵਲੋਂ ਹਾਈਰਿਸਕ ਖੇਤਰਾਂ ਜਿਵੇਂ ਇੱਟਾਂ ਦੇ ਭੱਠਿਆਂ, ਝੁੱਗੀਆਂ, ਗੁੱਜਰਾਂ ਦੇ ਡੇਰਿਆਂ, ਉਸਾਰੀ ਅਧੀਨ ਖੇਤਰਾਂ ਵਿਚ ਰਹਿ ਰਹੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਵਿਸ਼ੇਸ਼ ਟੀਕਾਕਰਨ ਕੀਤਾ ਜਾਂਦਾ ਹੈ | ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਵੱਖ-ਵੱਖ ਬਲਾਕਾਂ ਦੇ ਵਿਚ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਪ੍ਰੋਗਰਾਮ ਸਬੰਧੀ ਟੀਚਿਆਂ ਨੂੰ ਪ੍ਰਾਪਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ 10 ਮੋਬਾਈਲ ਤੇ ਹੋਰ ਸਾਮਾਨ ਬਰਾਮਦ <br/> ਅਗਲੀ ਖ਼ਬਰ ਟਕਸਾਲੀ ਕਾਂਗਰਸੀ ਆਗੂ ਲਖਵਿੰਦਰ ਸਿੰਘ ਲੱਕੀ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।