03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਲ੍ਹਾ ਸਵਰਨਕਾਰ ਸੰਘ ਦੀ ਮੀਟਿੰਗ ਹੋਈ

ਅਜੀਤ ਡੈਸਕ 19-06-2025

ਅੰਮਿ੍ਤਸਰ, 18 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਵਰਨਕਾਰ ਸੰਘ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਕਾਲੇਸ਼ਾਹ ਦੀ ਪ੍ਰਧਾਨਗੀ ਹੇਠ ਗੁਰੂ ਬਾਜ਼ਾਰ ਵਿਖੇ ਹੋਈ | ਮੀਟਿੰਗ 'ਚ ਗਰਮੀਆਂ ਦੀਆਂ ਛੁੱਟੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਸਰਬਸੰਮਿਤੀ ਨਾਲ ਫੈਸਲਾ ਕੀਤਾ ਗਿਆ ਕਿ ਸਾਰਾ ਸਵਰਨਕਾਰ ਅਤੇ ਸਰਾਫ਼ਾ ਬਾਜ਼ਾਰ 25 ਤੋਂ 29 ਜੂਨ ਤੱਕ ਬੰਦ ਰੱਖਿਆ ਜਾਵੇਗਾ | ਮੀਟਿੰਗ 'ਚ ਪੰਜਾਬ ਪ੍ਰਧਾਨ ਅਸ਼ਵਨੀ ਨਾਮੇਸ਼ਾਹ, ਜ਼ਿਲ੍ਹਾ ਜਨਰਲ ਸਕੱਤਰ ਇੰਦਰਪਾਲ ਆਰੀਆ, ਚੇਅਰਮੈਨ ਕੁਲਦੀਪ ਸਿੰਘ, ਲਖਬੀਰ ਸਿੰਘ ਲੱਖਾ, ਗੌਰਵ ਮਹਿਤਾ, ਸ਼ਿਵਰਾਜ ਸਿੰਘ, ਰਵਿੰਦਰ ਕੁਮਾਰ, ਹਰੀਸ਼ ਵਰਮਾ, ਵਿਨੈ ਰਾਜੂ ਤੇ ਰਾਜੀਵ ਭਾਟੀਆ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਕੌਮੀ ਲੋਕ ਅਦਾਲਤ ਤੇ ਹੋਰ ਸਕੀਮਾਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਲੜਾਈ-ਝਗੜੇ 'ਚ ਦੋ ਔਰਤਾਂ ਸਮੇਤ ਤਿੰਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।