02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕੌਮੀ ਲੋਕ ਅਦਾਲਤ ਤੇ ਹੋਰ ਸਕੀਮਾਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 19-06-2025
ਫਤਿਆਬਾਦ, 18 ਜੂਨ (ਹਰਵਿੰਦਰ ਸਿੰਘ ਧੂੰਦਾ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਸਿਲਪਾ ਚੀਫ ਜੁਡੀਸ਼ੀਅਲ ਮੈਜਿਸਟਰੇਟ ਕੰਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਡਵੋਕੇਟ ਸ਼ਰਨਪਾਲ ਸਿੰਘ ਚੌਹਾਨ ਅਤੇ ਪੀ. ਐੱਲ. ਵੀ. ਅਮਿਤ ਮਰਵਾਹਾ ਵਲੋਂ ਫਰੀ ਲੀਗਲ ਏਡ, ਮੀਡੀਏਸ਼ਨ ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ ਅਤੇ ਨੈਸ਼ਨਲ ਲੋਕ ਅਦਾਲਤ ਸੰਬੰਧੀ ਪਿੰਡ ਖਵਾਸਪੁਰ, ਪਿੰਡੀਆ ਅਤੇ ਭਰੋਵਾਲ ਵਿਖੇ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਵਿੱਚ ਐਡਵੋਕੇਟ ਸ਼ਰਨਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਨ੍ਹਾਂ 'ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011 ਇਸ ਸਕੀਮ ਦੇ ਤਹਿਤ ਅਪਰਾਧ ਪੀੜਤ ਮੁਆਵਜ਼ਾ ਕਮੇਟੀ ਦਾ ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਗਠਨ ਕੀਤਾ ਗਿਆ ਹੈ | ਐਡਵੋਕੇਟ ਸ਼ਰਨਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਮੁਆਵਜ਼ੇ ਦੇ ਹੱਕਦਾਰ ਕੌਣ ਹੁੰਦੇ ਹਨ ਜਿਵੇਂ ਕਿ ਜੇਕਰ ਅਪਰਾਧ ਪੀੜਤ ਜਾਂ ਉਸ 'ਤੇ ਨਿਰਭਰ ਵਿਅਕਤੀ ਹੇਠ ਮਾਪਦੰਡ ਪੂਰੇ ਕਰਦੇ ਹਨ, ਉਹ ਮੁਆਵਜ਼ੇ ਦੇ ਹੱਕਦਾਰ ਹਨ | ਉਨ੍ਹਾਂ ਕਿਹਾ ਕਿ ਕਿਹੜੇ ਕਿਹੜੇ ਅਪਰਾਧਾਂ ਵਿਚ ਮੁਆਵਜ਼ਾ ਮਿਲ ਸਕਦਾ ਹੈ ਜਿਵੇੇਂ ਕਿ ਮੌਤ, ਜਬਰ ਜਨਾਹ, ਜਬਰ ਜਨਾਹ ਦੇ ਨਾਲ ਕਤਲ, ਮਨੁੱਖੀ ਤਸਕਰੀ ਦੇ ਪੀੜਤ, ਬੱਚਿਆਂ ਦੇ ਸ਼ੋਸ਼ਣ ਅਤੇ ਅਗਵਾ, ਬੱਚੇ ਨੂੰ ਸਧਾਰਨ ਨੁਕਸਾਨ ਜਾਂ ਸੱਟ, ਔਰਤਾਂ ਅਤੇ ਬੱਚਿਆਂ ਦੇ ਮੁੜ ਵਸੇਬੇ ਲਈ, ਤੇਜਾਬ ਹਮਲੇ ਦੀ ਪੀੜਤ, ਸਰੀਰ ਦੇ ਕਿਸੇ ਹਿੱਸੇ/ਲਿੰਗ ਦੇ ਨੁਕਸਾਨ ਵਜੋਂ 40 ਫ਼ੀਸਦੀ ਜਾਂ ਉਸ ਤੋਂ ਉੱਪਰ ਦੀ ਅਪੰਗਤਾ ਆਦਿ | ਵਕੀਲ ਸ਼ਰਨਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਇਸਦੇ ਫ਼ੈਸਲੇ ਨਾਲ ਧੰਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਇਸਦੇ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਵਿਚ ਫ਼ੈਸਲਾ ਹੋਣ ਨਾਲ ਧਿਰਾਂ ਵਿਚ ਦੁਸ਼ਮਣੀ ਘਟਦੀ ਹੈ ਅਤੇ ਧਿਰਾਂ ਵਿਚ ਭਾਈਚਾਰਾ ਵੱਧਦਾ ਹੈ, ਲੋਕ ਅਦਾਲਤ ਵਿਚ ਫ਼ੈਸਲੇ ਹੋਣ ਉਪਰੰਤ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ | ਇਸ ਤੋਂ ਇਲਾਵਾਂ ਕੋਰਟ ਕੰਮਪਲੈਕਸ ਤਰਨ ਤਾਰਨ, ਸਬ ਡੀਵੀਜ਼ਨ ਪੱਟੀ ਅਤੇ ਸਬ ਡੀਵੀਜ਼ਨ ਖਡੂਰ ਸਾਹਿਬ ਵਿਖੇ ਮੀਡੀਏਸ਼ਨ ਸੈਂਟਰ ਬਣਾਏ ਗਏ ਹਨ, ਜਿਸ ਵਿਚ ਧਿਰਾਂ ਝਗੜੇ ਦਾ ਸਮਝੌਤਾ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ |

ਪਿਛਲੀ ਖ਼ਬਰ ਪੁਲ ਦਾ ਕੰਮ ਵਿਚਾਲੇ ਛੱਡ ਕੇ ਠੇਕੇਦਾਰ ਤੇ ਮਹਿਕਮੇ ਦੇ ਅਧਿਕਾਰੀ ਹੋਏ ਗਾਇਬ <br/> ਅਗਲੀ ਖ਼ਬਰ ਜ਼ਿਲ੍ਹਾ ਸਵਰਨਕਾਰ ਸੰਘ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।