ਪੱਟੀ, 18 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਚੂਸਲੇਵੜ ਦੀਆਂ ਬਹਿਕਾਂ 'ਤੇ ਸਥਿਤ ਗੁਰਦਵਾਰਾ ਬਾਬਾ ਗੁੱਜਰ ਸਿੰਘ ਜੀ ਦੇ ਦਰਬਾਰ ਦੀ ਨਵੀਂ ਬਣ ਰਹੀ ਇਮਾਰਤ 'ਤੇ ਦੇਸ਼ ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਲੈਟਰ ਪਾਏ ਗਏ, ਜਿਸ ਦੌਰਾਨ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਦਲ ਪੰਥ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ, ਬਾਬਾ ਹਰਵਿੰਦਰ ਸਿੰਘ ਝਾੜ ਸਾਹਿਬ ਵਾਲੇ, ਬਾਬਾ ਜਸਵੰਤ ਸਿੰਘ ਆਸਲਾ ਵਾਲੇ, ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ, ਬਾਬਾ ਜਸਕਰਨ ਸਿੰਘ, ਬਾਬਾ ਧਰਮ ਸਿੰਘ, ਬਾਬਾ ਨਿਸਾਨ ਸਿੰਘ, ਬਾਬਾ ਸੁਰਜੀਤ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਹਰਦੇਵ ਸਿੰਘ ਝਾੜ ਸਾਹਿਬ ਵਾਲੇ, ਬਾਬਾ ਜਸਬੀਰ ਸਿੰਘ ਧਾਰੀਵਾਲ,ਆਦਿ ਨੇ ਸੰਗਤ 'ਚ ਵਿਸ਼ੇਸ ਤੌਰ 'ਤੇ ਹਾਜ਼ਰੀਆਂ ਲਵਾਈਆ | ਇਸ ਮੌਕੇ ਗੁਰਦਵਾਰਾ ਬਾਬਾ ਗੁੱਜਰ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਨੇ ਜਿੱਥੇ ਮਹਾਂਪੁਰਸ਼ਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ, ਉੱਥੇ ਹੀ ਦੇਸ਼ ਤੇ ਵਿਦੇਸ਼ ਦੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਹੀ ਦਰਬਾਰ ਦੀ ਨਵੀਂ ਇਮਾਰਤ 'ਤੇ ਲੈਂਟਰ ਨਿਰਵਿਘਤਾ ਸਹਿਤ ਪਏ ਹਨ ਅਤੇ ਅੱਗੇ ਵੀ ਕਾਰ ਸੇਵਾ ਚੱਲਦੀ ਰਹੇਗੀ | ਇਸ ਮੌਕੇ ਹਰਦੀਪ ਸਿੰਘ, ਨਿਰਮਲ ਸਿੰਘ, ਚਮਕੌਰ ਸਿੰਘ, ਦਿਲਬਾਰਾ ਸਿੰਘ, ਕਿ੍ਪਾਲ ਸਿੰਘ, ਮੈਂਬਰ ਗੁਰਲਾਲ ਸਿੰਘ, ਜਸਵਿੰਦਰ ਸਿੰਘ, ਜਗਦੀਪ ਸਿੰਘ, ਗੁਰਬਚਨ ਸਿੰਘ, ਅਮਰਜੀਤ ਸਿੰਘ, ਪ੍ਰਗਟ ਸਿੰਘ, ਸਕੱਤਰ ਸਿੰਘ, ਗੁਰਇਕਬਾਲ ਸਿੰਘ, ਸਰਮੈਲ ਸਿੰਘ, ਪਾਲ ਸਿੰਘ, ਗੁਰਨਾਮ ਸਿੰਘ, ਸੁੱਖਾ ਸਿੰਘ, ਮਲਕੀਤ ਸਿੰਘ, ਗੁਰਮੇਜ ਸਿੰਘ, ਸਕੱਤਰ ਸਿੰਘ, ਦਰਬਾਰਾ ਸਿੰਘ ਤੇ ਵੀਰ ਸਿੰਘ ਆਦਿ ਮੌਜੂਦ ਸਨ |