31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੁਧਿਆਣਾ ਜ਼ਿਮਨੀ ਚੋਣ 'ਚ ਅਕਾਲੀ ਦਲ ਦਾ ਉਮੀਦਵਾਰ ਜਿੱਤ ਪ੍ਰਾਪਤ ਕਰੇਗਾ- ਮਜੀਠੀਆ

ਅਜੀਤ ਡੈਸਕ 19-06-2025
ਜੇਠੂਵਾਲ/ਜੈਂਤੀਪੁਰ, 18 ਜੂਨ (ਮਿੱਤਰਪਾਲ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 19 ਜੂਨ ਨੂੰ ਹੋ ਰਹੀ ਲੁਧਿਆਣਾ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਭੁੱਲਰ ਹਲਕਾ ਪੱਛਮੀ ਦੇ ਸਮੂਹ ਵੋਟਰਾਂ ਦਾ ਫਤਵਾ ਲੈ ਕੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਵਲੋਂ ਲਏ ਜਾ ਰਹੇ ਜਿੱਤ ਦੇ ਸੁਪਨਿਆਂ ਨੂੰ ਚਕਨਾ ਚੂਰ ਕਰੇਗਾ | ਮਜੀਠੀਆ ਨੇ 'ਆਪ' ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਇਹ ਜ਼ਿਮਨੀ ਚੋਣ ਜਿੱਤਣ ਲਈ ਕਈ ਹੱਥਕੰਡੇ ਵਰਤ ਕੇ ਵੋਟਰਾਂ ਨੂੰ ਡਰਾ ਧਮਕਾ ਰਹੀ ਹੈ, ਪਰ ਪੱਛਮੀ ਹਲਕੇ ਦੇ ਸੂਝਵਾਨ ਵੋਟਰ ਹੁਣ ਕਦੇ ਵੀ ਲਾਲਚ ਤੇ ਝੂਠੇ ਲਾਰਿਆਂ ਵਿਚ ਨਹੀਂ ਆਉਣਗੇ ਅਤੇ 19 ਜੂਨ ਨੂੰ ਤੱਕੜੀ ਦਾ ਬਟਨ ਦਬਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਭੁੱਲਰ ਨੂੰ ਵੱਡੇ ਫਰਕ ਨਾਲ ਜਿਤਾ ਕੇ ਇਹ ਸਬੂਤ ਦੇਣਗੇ ਕਿ ਉਹ ਹੁਣ ਕਦੇ ਵੀ ਆਪ ਸਰਕਾਰ ਦੇ ਗੁੰਮਰਾਹਕੁੰਨ ਕੀਤੇ ਗਏ ਵਾਅਦਿਆਂ 'ਤੇ ਯਕੀਨ ਨਹੀਂ ਕਰਨਗੇ |
ਪਿਛਲੀ ਖ਼ਬਰ ਝਗੜਾ ਨਿਵਾਰਨ ਕਮੇਟੀ ਨੇ ਪੰਜ ਮਹੀਨਿਆਂ 'ਚ ਝਗੜੇ ਦੇ 25 ਕੇਸਾਂ ਦਾ ਕੀਤਾ ਨਿਪਟਾਰਾ- ਚੇਅਰਮੈਨ ਤਸਵੀਰ ਸਿੰਘ <br/> ਅਗਲੀ ਖ਼ਬਰ ਪਿੰਡ ਹਰੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।