ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐਸ.ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੰਡੋਰੀ ਗੋਲਾ ਚੌਂਕ ਪੁਰਾਣਾ ਬਾਈਪਾਸ ਮੁਰਾਦਪੁਰਾ ਵਿਖੇ ਨਾਕਾਬੰਦੀ ਦੌਰਾਨ ਜਗਰੂਪ ਸਿੰਘ ਉਰਫ ਗੁੱਜਰ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਪਲਾਸੌਰ ਨੂੰ ਕਾਬੂ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਦਾਰਾਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਕੁਲਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਵੈਰੋਵਾਲ ਨੂੰ ਕਾਬੂ ਕਰਕੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੇੜੇ ਗੇਟ ਬਾਬਾ ਸਿਧਾਣਾ ਝਬਾਲ ਵਿਖੇ ਨਾਕਾਬੰਦੀ ਦੌਰਾਨ ਰਾਣਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਮੰਡਿਆਲਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 14 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੇੜੇ ਭੱਠਾ ਲਿੰਕ ਰੋਡ ਝੰਡੇਰ ਵਿਖੇ ਨਾਕਾਬੰਦੀ ਦੌਰਾਨ ਸੁਖਰਾਜ ਸਿੰਘ ਪੁੱਤਰ ਨਿਸ਼ਾਨ ਸਿੰਘ, ਦੀਪਕ ਸਿੰਘ ਪੁੱਤਰ ਰਵਿੰਦਰ ਕੁਮਾਰ ਵਾਸੀ ਨੌਰੰਗਾਬਾਦ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਬਿਕਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੇ.ਕੇ ਬੈਰੀਅਰ ਦੇ ਨਜ਼ਦੀਕ ਤੋਂ ਜਸਪਾਲ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਮਸਤਗ਼ੜ ਨੂੰ ਕਾਬੂ ਕਰਕੇ ਇਸ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ ਲਾਈਟਰ, 5 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ.ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੜੀਆ ਮੇਨ ਰੋਡ ਪੱਟੀ ਵਲਟੋਹਾ ਵਿਖੇ ਗਸ਼ਤ ਦੌਰਾਨ ਹੈਰੋਇਨ ਦਾ ਸੇਵਨ ਕਰ ਰਹੇ ਸਤਨਾਮ ਸਿੰਘ ਪੁੱਤਰ ਜੀਤ ਸਿੰਘ ਵਾਸੀ ਵਲਟੋਹਾ, ਮਨਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਫਤਹਿਪੁਰ, ਕਰਨਦੀਪ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਅਤੇ 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਮੁਖੀ ਇੰਸਪੈਕਟਰ ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਨਾਰਲੀ ਨਜ਼ਦੀਕ ਨਾਕਾਬੰਦੀ ਦੌਰਾਨ ਅਜੇਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਨਾਰਲੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਪਿੰਡ ਮਾੜੀਉਧੋਕੇ ਵਿਖੇ ਗਸ਼ਤ ਦੌਰਾਨ ਜਗਦੀਸ਼ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਰਨ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਕੂ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਪਿੰਡ ਵਾਲੀਪੁਰ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 100 ਲੀਟਰ ਲਾਹਣ ਬਰਾਮਦ ਕਰਕੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਐਕਸਾਈਜ ਇੰਸਪੈਕਟਰ ਹਿਤੇਸ਼ ਪ੍ਰਭਾਕਰ ਸਰਕਲ ਪੱਟੀ ਵਲੋਂ ਦਿੱਤੀ ਗਈ ਸੂਚਨਾ ਦੇ ਅਧਾਰ 'ਤੇ ਮੋਹਨ ਸਿੰਘ ਪੁੱਤਰ ਅਮਰ ਸਿੰਘ ਵਾਸੀ ਨਵੇਂ ਵਰਿਆਂਹ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 20 ਕਿਲੋ ਲਾਹਣ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਗੁਰਦਿਆਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਜਗਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਰਹਾਲੀ ਕਲਾਂ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ, ਜਿਸ ਨਾਲ ਮਨੁੱਖੀ ਜਿੰਦਗੀ ਨੂੰ ਖਤਰਾ ਪੈਦਾ ਹੋ ਸਕਦਾ ਹੈ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਉਸ ਨੂੰ ਕਾਬੂ ਕਰਕੇ ਘਰ ਵਿਚੋਂ 50 ਕਿਲੋ ਲਾਹਣ ਬਰਾਮਦ ਕੀਤੀ ਹੈ। ਐੱਸ. ਐੱਸ. ਪੀ. ਦੀਪਕ ਪਾਰਿਕ ਕਿਹਾ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ. ਡੀ. ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 16 ਵਿਅਕਤੀ ਗ੍ਰਿਫ਼ਤਾਰ- ਐੱਸ. ਐੱਸ. ਪੀ.
ਅਜੀਤ ਡੈਸਕ
19-06-2025