30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ

ਅਜੀਤ ਡੈਸਕ 20-06-2025
ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐ ੱਸ. ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਐੱਸ. ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਮਾਣੋਚਾਹਲ ਨਜ਼ਦੀਕ ਤੋਂ ਸਿਕੰਦਰ ਸਿੰਘ ਉਰਫ ਸੰਨੀ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਬਾਕੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਪ੍ਰਮਜੀਤ ਸਿੰਘ ਉਰਫ ਪੰਮਾ ਪੁੱਤਰ ਗੁਰਚਰਨ ਸਿੰਘ ਵਾਸੀ ਸਾਂਡਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 50 ਨਸ਼ੀਲੀਆਂ ਗੋਲੀਆਂ ਅਤੇ 80 ਨਸ਼ੀਲੇ ਕੈਪਸੁਲ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ. ਆਈ. ਸਿਮਰਨਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਕੱਚਾ ਪੱਕਾ ਨਜ਼ਦੀਕ ਤੋਂ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰ ਰਹੇ ਜਗਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਬੂਆ ਪੱਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪੰਨੀ ਜਿਸ 'ਤੇ ਹੈਰੋਇਨ ਦੀ ਮਾਦਾ ਲੱਗੀ ਹੋਈ, ਇਕ ਲਾਈਟਰ, 10 ਰੁਪਏ ਦਾ ਲਾਈਟਰ ਬਰਾਮਦ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ.ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਕੋਟਬੁੱਢਾ ਤੋਂ ਪ੍ਰਤਾਪ ਸਿੰਘ ਪੁੱਤਰ ਮੱਖਣ ਸਿੰਘ, ਸਮਸ਼ੇਰ ਸਿੰਘ ਪੁੱਤਰ ਜਸਮੇਲ ਸਿੰਘ ਵਾਸੀਅਨ ਬੰਗਲਾ ਰਾਏ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 600 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਪ੍ਰਮਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਨੋਨੇ ਦੇ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 300 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ ਜਦਕਿ ਵਿਅਕਤੀ ਫ਼ਰਾਰ ਹੈ | ਐੱਸ. ਐੱਸ. ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਨੇ ਪਲਾਟਾਂ ਦੀ ਨਿਲਾਮੀ ਪੂਰੀ ਪਾਰਦਰਸ਼ਤਾ ਅਤੇ ਵੀਡੀਓਗ੍ਰਾਫ਼ੀ ਰਾਹੀਂ ਕਰਵਾਈ <br/> ਅਗਲੀ ਖ਼ਬਰ ਸਰਹਾਲੀ ਵਿਖੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਸਮੇਤ ਤਿੰਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।