ਤਰਨ ਤਾਰਨ, 19 ਜੂਨ (ਇਕਬਾਲ ਸਿੰਘ ਸੋਢੀ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਮਿਤੀ 23 ਜੂਨ 2025 ਦਿਨ ਸੋਮਵਾਰ ਨੂੰ ਸਵੇਰੇ 8 ਵਜੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਸਜਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ ਗਤਕਾ ਸਪੋਰਟਸ ਕਲੱਬ ਦੇ ਭਾਈ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਸਮੂਹ ਸਾਧ ਸੰਗਤ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਗੋਇੰਦਵਾਲ ਬਾਈਪਾਸ, ਬਚੜੇ, ਨੌਰੰਗਾਬਾਦ, ਵੇਈਾਪੂਈਾ ਮੋੜ, ਫਤਿਆਬਾਦ, ਗੋਇੰਦਵਾਲ ਸਾਹਿਬ, ਮੁੰਡੀ ਮੋੜ, ਕਪੂਰਥਲਾ, ਜਲੰਧਰ, ਫ਼ਗਵਾੜਾ, ਨਵਾਂ ਸ਼ਹਿਰ, ਰਾਹੋਂ, ਮਾਛੀਵਾੜਾ ਸਾਹਿਬ (ਰਾਤ ਵਿਸ਼ਰਾਮ), ਇਸੇ ਤਰ੍ਹਾਂ 24 ਜੂਨ ਨੂੰ ਮਾਛੀਵਾੜਾ ਸਾਹਿਬ ਤੋਂ ਆਰੰਭ ਹੋ ਕੇ ਸਰਹਿੰਦ, ਫਤਹਿਗੜ੍ਹ ਸਾਹਿਬ, ਜੋਤੀ ਸਰੂਪ ਸਾਹਿਬ, ਮੋਰਿੰਡਾ, ਚਮਕੌਰ ਸਾਹਿਬ, ਗੁਰਦੁਆਰਾ ਭੱਠਾ ਸਾਹਿਬ ਰੋਪੜ (ਵਿਸ਼ਰਾਮ), 25 ਜੂਨ ਨੂੰ ਪਰਿਵਾਰ ਵਿਛੋੜਾ, ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਗੁਰਦੁਆਰਾ ਚਰਨ ਕਮਲ ਸਾਹਿਬ ਬੰਗਾ (ਵਿਸ਼ਰਾਮ) ਅਤੇ 26 ਜੂਨ ਕਰਤਾਰਪੁਰ ਸਾਹਿਬ, ਬਾਬਾ ਬਕਾਲਾ, ਰਈਆ, ਨਾਗੋਕੇ ਮੋੜ, ਖਡੁਰ ਸਾਹਿਬ, ਕੰਗ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਪਿੰਡਾਂ, ਸ਼ਹਿਰਾਂ ਦੀ ਸਮੂਹ ਸਾਧ ਸੰਗਤ ਨੂੰ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਕਿਹਾ |