30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਬੇਰੁਜ਼ਗਾਰ ਸਾਂਝਾ ਮੋਰਚਾ ਦੀ ਇਕੱਤਰਤਾ ਹੋਈ <br/>

ਅਜੀਤ ਡੈਸਕ 20-06-2025
ਭਿੱਖੀਵਿੰਡ, 19 ਜੂਨ (ਬੌਬੀ)-ਬੇਰੁਜ਼ਗਾਰ ਸਾਂਝਾ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੀ ਇਕੱਤਰਤਾ ਦਿਆਲਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਨੰਦ ਸਿੰਘ ਬੱਲਿਆਂਵਾਲਾ ਦੀ ਅਗਵਾਈ ਹੇਠ ਹੋਈ | ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਦੱਸਿਆ ਗਿਆ ਕੇ ਸਿੱਖਿਆ ਵਿਭਾਗ ਵਿਚ ਭਰਤੀ ਕੈਲੰਡਰ ਲਾਗੂ ਕਰਨ ਦਾ ਵਾਅਦਾ ਕਰਕੇ, ਸਿੱਖਿਆ ਅਤੇ ਸਿਹਤ ਵਿਭਾਗ ਵਿਚ ਮਿਆਰੀ ਸੁਧਾਰ ਕਰਨ ਦੇ ਨਾਹਰੇ ਦੇ ਕੇ ਸੱਤਾ ਉੱਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੱਛਲੇ ਕਰੀਬ ਤਿੰਨ ਸਾਲਾਂ ਦੇ ਆਪਣੇ ਸ਼ਾਸਨ ਕਾਲ ਸਮੇਂ ਮਾਸਟਰ ਕੇਡਰ ਅਤੇ ਲੈਕਚਰਾਰ ਦੀ ਇਕ ਵੀ ਨਵੀਂ ਭਰਤੀ ਜਾਰੀ ਨਹੀਂ ਕੀਤੀ, ਬਲਕਿ ਪਿਛਲੀ ਸਰਕਾਰ ਵੇਲੇ ਦੀਆਂ ਜਾਰੀ ਭਰਤੀਆਂ ਨੂੰ ਰੱਦ ਕੀਤਾ ਹੈ, ਜਿਸ ਵਿਚ ਲੈਕਚਰਾਰ ਦੀਆਂ 343 ਅਸਾਮੀਆਂ ਵੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਆਨੰਦਪੁਰ ਸਾਹਿਬ ਵਿਖੇ 25 ਮਈ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ, ਜਿਸ ਵਿਚ 5 ਜੂਨ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਗਈ, ਪਰ ਸਰਕਾਰ ਵਲੋਂ ਉਹ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ, ਫਿਰ 15 ਜੂਨ ਨੂੰ ਲੁਧਿਆਣਾ ਵਿਖੇ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ, ਜਿਸ ਵਿਚ 18 ਜੂਨ ਨੂੰ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਗਿਆ ਪਰ ਸਰਕਾਰ ਇਸ ਤੋਂ ਵੀ ਭੱਜ ਗਈ ਅਤੇ ਮੀਟਿੰਗ ਮੁਲਤਵੀ ਕਰ ਦਿੱਤੀ ਗਈ | ਬੇਰੁਜ਼ਗਾਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਨਾ ਮੰਨੀਆਂ ਜਾ ਲਾਰੇ-ਲੱਪੇ ਲਾਉਣੇ ਜਾਰੀ ਰੱਖੇ ਤਾਂ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਤੀ ਕਰਨ, ਮਾਸਟਰ ਕੇਡਰ ਵਿਚ ਥੋਪੀ ਬੇਤੁਕੀ 55 ਪ੍ਰਤੀਸ਼ਤ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕਰਵਾਉਣ, ਲੈਕਚਰਾਰ ਦੀਆਂ ਰੱਦ ਕੀਤੀਆਂ 343 ਅਸਾਮੀਆਂ ਵਿਚ ਬਾਕੀ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਜੋੜ ਕੇ ਉਮਰ ਹੱਦ ਛੋਟ ਸਮੇਤ ਇਸ਼ਤਿਹਾਰ ਜਾਰੀ ਕਰਨ, 250 ਆਰਟ ਐਂਡ ਕਰਾਫਟ ਟੀਚਰ ਭਰਤੀ ਦਾ ਲਿਖਤੀ ਪੇਪਰ ਕਰਵਾਉਣ ਅਤੇ ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਜਾਰੀ 270 ਪੋਸਟਾਂ ਦਾ ਉਮਰ ਹੱਦ ਛੋਟ ਦੇ ਕੇ ਇਸ਼ਤਿਹਾਰ ਜਾਰੀ ਕਰਵਾਉਣ ਦੀਆਂ ਮੰਗਾਂ ਲਈ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਵੱਡੀ ਲਾਮਬੰਦੀ ਤਹਿਤ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਕਰਨਬੀਰ ਸਿੰਘ, ਬਖਸ਼ੀਸ਼ ਸਿੰਘ, ਅਮਨਦੀਪ ਸਿੰਘ, ਜੱਸਗੁਪ੍ਰੀਤ ਸਿੰਘ, ਗੁਰਜਿੰਦਰ ਸਿੰਘ, ਜਗਰੂਪ ਸਿੰਘ ਬੁਰਜ, ਨਿਸ਼ਾਨ ਸਿੰਘ, ਜਗਰੂਪ ਸਿੰਘ ਦੂਹਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਵਿਚ ਲੱਗਣਗੇ ਵਿਸ਼ੇਸ਼ ਐੱਮ. ਆਰ. ਟੀਕਾਕਰਨ ਕੈਂਪ- ਡਾ. ਰਾਏ <br/> ਅਗਲੀ ਖ਼ਬਰ ਗੁਰਬਚਨ ਸਿੰਘ ਦੀ ਮੌਤ 'ਤੇ 'ਆਪ' ਵਰਕਰਾਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।