08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਜ਼ਿਲ੍ਹਾ ਪੁਲਿਸ ਵਲੋਂ 1 ਕਿੱਲੋ 542 ਗ੍ਰਾਮ ਹੈਰੋਇਨ, 40,710 ਮਿਲੀਲੀਟਰ ਨਾਜਾਇਜ਼ ਸ਼ਰਾਬ ਤੇ 120 ਕਿੱਲੋ ਲਾਹਣ ਬਰਾਮਦ- ਐੱਸ. ਐੱਸ. ਪੀ. ਦੀਪਕ ਪਾਰੀਕ <br/>

ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤੇ ਗਏ ਵਿਅਕਤੀ | ਤਸਵੀਰਾਂ:ਮਨਜੀਤ ਸਿੰਘ <br/> 21-06-2025
ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ 8 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 1 ਕਿਲੋ 542 ਗ੍ਰਾਮ ਹੈਰੋਇਨ, 40,710 ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ 120 ਕਿਲੋ ਲਾਹਣ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ ਸਾਰੀਆਂ ਸਬ-ਡਵੀਜ਼ਨਾ ਵਿਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਐੱਸ. ਪੀ.(ਡੀ) ਦੀ ਅਗਵਾਈ ਵਿਚ ਚਲਾਈ ਗਈ, ਜਿਸ ਵਿਚ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ | ਜਿਸ ਤਹਿਤ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਰਾਹੁਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਵਾਰਡ ਨੰਬਰ-01 ਪੱਟੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 1 ਕਿਲੋ 507 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਪੁਲਿਸ ੇ ਅਮਰੀਕ ਸਿੰਘ ਪੁੱਤਰ ਅਨੰਤ ਰਾਮ ਵਾਸੀ ਠੱਠਾ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਹਿਤ ਥਾਣਾ ਹਰੀਕੇ ਪੁਲਿਸ ਨੇ ਬਲਦੇਵ ਸਿੰਘਪੁੱਤਰ ਦਰਸ਼ਨ ਸਿੰਘ ਵਾਸੀ ਮੰਦਰ ਮੁਹੱਲਾ ਹਰੀਕੇ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਗੁਰਸੇਵਕ ਸਿੰਘ ਪੁੱਤਰ ਕਸ਼ਮੀਰ ਸਿੰਘ, ਰਮਨਦੀਪ ਕੌਰ ਪਤਨੀ ਗੁਰਸੇਵਕ ਸਿੰਘ ਵਾਸੀਅਨ ਪਿੰਡ ਤੇਜਾ ਸਿੰਘ ਵਾਲਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 120 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹਨ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਪੁਲਿਸ ਨੇ ਗਸ਼ਤ ਦੌਰਾਨ ਪ੍ਰਤਾਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਤੁੜ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਨੇ ਸੋਹਣ ਲਾਲ ਪੁੱਤਰ ਹੰਸ ਰਾਜ ਵਾਸੀ ਚੇਲਾ ਮੋੜ ਕਲੋਨੀ ਭਿੱਖੀਵਿੰਡ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 25710 ਮਿਲੀਲੀਟਰ ਨਾਜਇਜ਼ ਸ਼ਰਾਬ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਸਤਨਾਮ ਸਿੰਘ ਵਾਸੀ ਅਲਗੋ ਕੋਠੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਨਵਜੋਤ ਸਿੰਘ ਉਰਫ ਹੀਰਾ ਪੁੱਤਰ ਤੇਜਿੰਦਰ ਸਿੰਘ ਵਾਸੀ ਮੁਹੱਲਾ ਟਾਂਕ ਕਸ਼ੱਤਰੀ, ਗਲੀ ਨਾਮਦੇਵ ਵਾਲੀ ਤਰਨ ਤਾਰਨ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 15000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਪੁਲਿਸ ਨੇ ਰਾਜਬੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਗਗੜੇਵਾਲ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ 'ਆਪ' ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ- ਡਾ. ਲੌਹੁਕਾ ਅਗਲੀ ਖ਼ਬਰ ਸਾਰੀਆਂ ਗੱਲਾਂ ਛੱਡੋ ਪਹਿਲਾਂ ਸਿਹਤ ਜ਼ਰੂਰੀ ਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।