ਤਰਨ ਤਾਰਨ, 20 ਜੂਨ (ਇਕਬਾਲ ਸਿੰਘ ਸੋਢੀ)-ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ, ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪਹਿਲ ਦੇ ਅਧਾਰ 'ਤੇ ਦਿੱਤੀਆਂ ਜਾਣਗੀਆਂ, ਪਰ ਸਰਕਾਰ ਬਨਣ ਤੋਂ ਬਾਅਦ ਲੋਕਾਂ ਨਾਲ ਕੀਤੇ ਹੋਏ ਸਾਰਿਆਂ ਨੂੰ ਭੁੱਲ ਗਈ ਹੈ, ਜਿਸ ਕਾਰਨ ਪੰਜਾਬ ਦੇ ਲੋਕ ਸਹੂਲਤਾਂ ਨੂੰ ਤਰਸ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੌਂਸਲਰ ਡਾ.ਸੁਖਦੇਵ ਸਿੰਘ ਲੌਹੁਕਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਪੰਜਾਬ ਵਿਚ ਅਪਰਾਧ ਵਿਚ ਵਾਧਾ ਹੋ ਗਿਆ ਹੈ ਤੇ ਗੈਂਗਸਟਰਾਂ ਵਲੋਂ ਸ਼ਰੇਆਮ ਲੋਕਾਂ ਪਾਸੋਂ ਫਿਰੌਤੀਆਂ ਦੀ ਮੰਗ ਨੂੰ ਲੈ ਕੇ ਕਤਲ ਕੀਤੇ ਜਾ ਰਹੇ ਹਨ, ਪਰ ਸਰਕਾਰ ਕਹਿ ਰਹੀ ਹੈ ਕਿ ਕਾਨੂੰਨ ਵਿਵਸਥਾ ਪੂਰੀ ਕੰਟਰੋਲ ਹੇਠ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਸਲੀ ਚਿਹਰੇ ਨੂੰ ਚੰਗੀ ਤਰ੍ਹਾਂ ਜਾਣ ਚੁੱਕੀ ਹੈ ਤੇ ਇਸ ਸਰਕਾਰ ਨੂੰ 2027 ਦੀਆਂ ਚੋਣਾਂ ਵਿਚ ਸਬਕ ਸਿਖਾਉਣ ਲਈ ਲੋਕ ਉਡੀਕ ਕਰ