ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਦਵਿੰਦਰ ਸਿੰਘ ਵਾਸੀ ਫਤਹਿਚੱਕ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ | ਏ. ਐੱਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਮੋਬਾਈਲ ਫ਼ੋਨ ਕਿਸ ਤਰ੍ਹਾਂ ਪਹੁੰਚਿਆ |