ਪੱਟੀ, 20 ਜੂਨ (ਕਾਲੇਕੇ, ਖਹਿਰਾ)-ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਂਕੀ ਘਰਿਆਲਾ ਦੀ ਪੁਲਿਸ ਪਾਰਟੀ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ | ਪੁਲਿਸ ਥਾਣਾ ਸਦਰ ਪੱਟੀ ਦੇ ਇੰਚਾਰਜ ਇੰਸ: ਗੁਰਚਰਨ ਸਿੰਘ ਨੇ ਦੱਸਿਆ ਕਿ ਥਾਣੇਦਾਰ ਹਰਵਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰਦਿਆ ਘਰਿਆਲਾ ਵਿਖੇ ਬੰਦ ਪਏ ਰੇਲਵੇ ਫਾਟਕ ਕੋਲ ਪੁੱਜੇ ਤਾਂ ਇਕ ਨੌਜਵਾਨ ਪਿੰਡ ਸ਼ਹੀਦ ਵਲੋਂ ਪੈਦਲ ਸੜਕੇ ਤੁਰਿਆ ਆ ਰਿਹਾ ਸੀ, ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ, ਜਿਸ ਦੀ ਸ਼ਨਾਖਤ ਅਮਰੀਕ ਸਿੰਘ ਪੁੱਤਰ ਅਨੰਤਰਾਮ ਵਾਸੀ ਠੱਠਾ ਵਜੋਂ ਹੋਈ | ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |