10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਟੀਕਾਕਰਨ ਮੁਹਿੰਮ ਦਾ ਕੀਤਾ ਨਿਰੀਖਣ <br/>

ਅਜੀਤ ਡੈਸਕ 21-06-2025
ਝਬਾਲ, 20 ਜੂਨ (ਸੁਖਦੇਵ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਨੇ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਟੀਕਾਕਰਨ ਪ੍ਰੋਗਰਾਮ ਦਾ ਨਿਰੀਖਣ ਕੀਤਾ | ਇਸ ਸਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਵਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਮੀਜ਼ਲਜ਼, ਰੁਬੇਲਾ ਟੀਕਿਆਂ ਦੀਆਂ ਦੋਵੇਂ ਖੁਰਾਕਾਂ ਯੋਗ ਬੱਚਿਆਂ ਨੂੰ ਲਗਾਉਣ ਲਈ ਜ਼ਿਲ੍ਹੇ ਵਿਚ ਵਿਸ਼ੇਸ਼ ਐੱਮ. ਆਰ. ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਨੇ ਬਲਾਕ ਕਸੇਲ ਵਿਖੇ ਐੱਮ. ਆਰ. ਟੀਕਾਕਰਨ ਕੈਂਪ ਦਾ ਨਿਰੀਖਣ ਕਰਦਿਆਂ ਸਿਹਤ ਕਰਮੀਆਂ ਨੂੰ ਵੱਧ ਤੋਂ ਵੱਧ ਯੋਗ ਬੱਚਿਆਂ ਨੂੰ ਐੱਮ.ਆਰ. ਟੀਕਿਆਂ ਦੀਆਂ ਖੁਰਾਕਾਂ ਲਗਾਉਣ ਦੀ ਹਦਾਇਤ ਕੀਤੀ | ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਟੀਕਾਕਰਨ ਪ੍ਰੋਗਰਾਮ ਦਾ ਫ਼ਾਇਦਾ ਯੋਗ ਲਾਭਪਾਤਰੀਆਂ ਤੱਕ ਪਹੁੰਚਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ | ਉਨ੍ਹਾਂ ਨੇ ਬਲਾਕ ਕਸੇਲ ਦੀਆਂ ਸਮੂਹ ਆਸ਼ਾ ਫੈਸਿਲਟੈਟਰਜ ਅਤੇ ਆਸ਼ਾ ਵਰਕਰਾਂ ਨੂੰ ਟੀਕਾਕਰਨ ਸੰਬੰਧੀ ਆਪਣੇ ਆਪਣੇ ਪਿੰਡਾਂ ਦੀਆਂ ਸੂਚੀਆਂ ਤਿਆਰ ਕਰਨ ਅਤੇ ਐੱਮ. ਆਰ. ਦਾ ਟੀਕਾ ਲਗਵਾਉਣ ਤੋਂ ਵਾਂਝੇ ਰਹਿ ਗਏ ਬੱਚਿਆਂ ਦਾ ਤੁਰੰਤ ਟੀਕਾਕਰਨ ਕਰਨ ਲਈ ਕਿਹਾ | ਇਸ ਮੌਕੇ ਡਾਕਟਰ ਅਵਲੀਨ ਕੌਰ ਵਲੋਂ ਸਿਹਤ ਕੇਂਦਰ ਕਸੇਲ ਵਿਖੇ ਡੇਂਗੂ ਵਿਰੁੱਧ ਚੱਲ ਰਹੇ ਪ੍ਰੋਗਰਾਮ ਦੀ ਵੀ ਸਮੀਖਿਆ ਵੀ ਕੀਤੀ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਅਮਿਤਾ ਸੌਂਧੀ ਨੇ ਬਲਾਕ ਕਸੇਲ ਦੇ ਸਿਹਤ ਕਰਮੀਆਂ ਨੂੰ ਵੱਧ ਤੋਂ ਵੱਧ ਐੱਮ. ਆਰ. ਟੀਕਾਕਰਨ ਕੈਂਪ ਲਗਾਉਣ ਦੀ ਹਦਾਇਤ ਜਾਰੀ ਕੀਤੀ ਅਤੇ ਉਨ੍ਹਾਂ ਨੂੰ ਬੱਚਿਆਂ ਦਾ ਰਿਕਾਰਡ ਯੂ-ਵਿਨ ਪੋਰਟਲ ਉੱਤੇ ਅਪਡੇਟ ਕਰਨ ਲਈ ਕਿਹਾ | ਇਸ ਮੌਕੇ ਮੈਡੀਕਲ ਅਫਸਰ ਡਾਕਟਰ ਜਤਿੰਦਰ ਕੌਰ, ਡਾਕਟਰ ਅਮਨਦੀਪ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ, ਐੱਲ.ਐੱਚ.ਵੀ. ਕੁਲਵਿੰਦਰ ਕੌਰ, ਐੱਸ. ਆਈ ਗੁਰਿੰਦਰ ਸਿੰਘ, ਏ. ਐੱਨ. ਐੱਮ. ਰਾਜਵਿੰਦਰ ਕੌਰ, ਹੈਲਥ ਵਰਕਰ ਹਰਜੀਤ ਸਿੰਘ ਅਤੇ ਗੁਰਬਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਮੀਆਂਪੁਰ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।