ਝਬਾਲ, 20 ਜੂਨ (ਸੁਖਦੇਵ ਸਿੰਘ)-ਪਿੰਡ ਮੀਆਂਪੁਰ ਵਿਖੇ ਗੁਰਦੁਆਰਾ ਸਾਹਿਬ ਵਾਲੇ ਬਾਜ਼ਾਰ ਵਿਚ ਇੰਟਰਲਾਕ ਟਾਈਲਾਂ ਲਗਾਉਣ ਦਾ ਉਦਘਾਟਨ ਕਰਦਿਆਂ ਸਰਪੰਚ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਪਿੰਡ ਦੇ ਅਧੂਰੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਜਲਦੀ ਹੀ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬਾਬਾ ਸ਼ਹੀਦ ਸਿੰਘਾਂ ਦੇ ਨਜ਼ਦੀਕ ਬਣੇ ਛੱਪੜ ਦਾ ਨਵੀਨੀਕਰਨ ਕਰਕੇ ਬੱਚਿਆਂ ਦੇ ਖੇਡਣ ਲਈ ਗਰਾਊਾਡ ਤਿਆਰ ਕੀਤੀ ਜਾ ਰਹੀ ਹੈ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਏ ਜਾ ਰਹੇ ਹਨ | ਇਸ ਮੌਕੇ ਬਾਬਾ ਕਾਬਲ ਸਿੰਘ, ਲਵਪ੍ਰੀਤ ਸਿੰਘ, ਲਾਲੀ ਪਹਿਲਵਾਨ, ਸੁਰਜੀਤ ਸਿੰਘ ਬਾਠ ਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ |