10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਦੜਾ ਸੱਟਾ ਲਗਾਉਂਦਾ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 21-06-2025
ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਦੜਾ ਸੱਟਾਂ ਲਗਾਉਂਦੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 2500 ਰੁਪਏ ਬਰਾਮਦ ਕੀਤੇ ਹਨ | ਥਾਣਾ ਝਬਾਲ ਦੇ ਏ. ਐੱਸ. ਆਈ. ਤਸਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮਨਦੀਪ ਸਿੰਘ ਉਰਫ ਮੰਨਾ ਪੁੱਤਰ ਖਜਾਨ ਸਿੰਘ ਵਾਸੀ ਪੱਕਾ ਕਿਲਾ ਝਬਾਲ ਦਾਣਾ ਮੰਡੀ ਗੇਟ ਝਬਾਲ ਅੱਗੇ ਦੜਾ ਸੱਟਾ ਲਗਾ ਰਿਹਾ ਹੈ, ਤਾਂ ਤੁਰੰਤ ਪੁਲਿਸ ਪਾਰਟੀ ਸਮੇਤ ਉਨ੍ਹਾਂ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 2500 ਰੁਪਏ ਬਰਾਮਦ ਕਰ ਲਏ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਨੇ ਨਰਸਰੀਆਂ 'ਚ ਜਾਗਰੂਕਤਾ ਫੈਲਾਈ- ਸਿਵਲ ਸਰਜਨ ਡਾ. ਰਾਏ ਅਗਲੀ ਖ਼ਬਰ ਸੁਖਬੀਰ 'ਆਪ' ਸਰਕਾਰ 'ਤੇ ਕਿੰਤੂ-ਪ੍ਰੰਤੂ ਕਰਨ ਦੀ ਬਜਾਏ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ- ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।