10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬਾਬਾ ਸੁਰਜਨ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ <br/>

ਬਾਬਾ ਸੁਰਜਨ ਜੀ ਦੇ ਜੋੜ ਮੇਲੇ ਮੌਕੇ ਸਟੇਜ 'ਤੇ ਬਿਰਾਜਮਾਨ ਬਾਬਾ ਗੁਰਮੇਜ ਸਿੰਘ ਢੋਟੀ ਤੇ ਕਵਿਤਾ ਪੇਸ਼ ਕਰਦਾ ਹੋਇਆ ਢਾਡੀ ਜਥਾ ਅਤੇ ਹਾਜ਼ਰ ਸੰਗਤ | ਤਸਵੀਰ: ਬੇਗੇਪੁਰ <br/> 21-06-2025
ਸ਼ਾਹਬਾਜ਼ਪੁਰ, 20 ਜੂਨ (ਪ੍ਰਦੀਪ ਬੇਗੇਪੁਰ)-ਧੰਨ ਧੰਨ ਬਾਬਾ ਸੁਰਜਨ ਜੀ ਦਾ ਸਲਾਨਾ ਜੋੜ ਮੇਲਾ ਸਥਾਨਕ ਕਸਬਾ ਸ਼ਾਹਬਾਜ਼ਪੁਰ ਵਿਖੇ ਬਾਬਾ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਤਾਰਾ ਸਿੰਘ ਜੀ, ਸੰਤ ਬਾਬਾ ਚਰਨ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਬਾਹਰੇ ਦੀ ਸੰਗਤ ਦੇ ਸਹਿਯੋਗ ਨਾਲ ਬਾਬਾ ਗੁਰਮੇਜ ਸਿੰਘ ਢੋਟੀ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਇਕ ਸੌ ਤੋਂ ਵੱਧ ਸ੍ਰੀ ਅਖੰਡ ਪਾਠਾਂ ਦੇ ਭੋਗ ਕ੍ਰਮਵਾਰ ਪਾਏ ਗਏ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਸਿਰਮੌਰ ਕਵੀਸ਼ਰੀ ਜਥੇ ਭਾਈ ਭਗਵੰਤ ਸਿੰਘ ਸੂਰਵਿੰਡ, ਭਾਈ ਗੁਰਪ੍ਰਤਾਪ ਸਿੰਘ ਸੁੱਗਾ ਤੋਂ ਇਲਾਵਾ ਹੋਰ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ | ਇਸ ਮੌਕੇ ਕਥਾਵਾਚਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਸੁਖਦੇਵ ਸਿੰਘ ਡੱਲਾ ਨੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਲੱਖਾ ਸਿੰਘ, ਬਾਬਾ ਬਲਵਿੰਦਰ ਸਿੰਘ ਕੋਟੇ ਵਾਲੇ, ਬਾਬਾ ਸ਼ਿੰਦਰ ਸਿੰਘ ਸਭਰਾ, ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਚਰਨ ਸਿੰਘ ਦਿਆਲਪੁਰ, ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਅਵਤਾਰ ਸਿੰਘ ਚੰਦ ਮੱਖੂ, ਬਾਬਾ ਹਰਦੇਵ ਸਿੰਘ ਝਾੜ ਸਾਹਿਬ, ਭੈਣ ਜੀ ਝਾੜ ਸਾਹਿਬ ਵਾਲੇ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਸਿਆਸੀ ਲੀਡਰਾਂ ਨੇ ਹਾਜ਼ਰੀ ਭਰੀ | ਇਸ ਮੌਕੇ ਬਾਬਾ ਗੁਰਮੇਜ ਸਿੰਘ ਢੋਟੀ ਨੇ ਆਏ ਹੋਏ ਸੰਤਾਂ ਮਹਾਂਪੁਰਸ਼ਾਂ ਤੇ ਸਿਆਸੀ ਲੀਡਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਟੇਜ ਸੈਕਟਰੀ ਦੀ ਸੇਵਾ ਦਿਲਬਾਗ ਸਿੰਘ ਔਲਖ ਨੇ ਨਿਭਾਈ | ਇਸ ਮੌਕੇ 18 ਜੂਨ ਦੀ ਰਾਤ ਨੂੰ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਛਬੀਲ ਦੀ ਸੇਵਾ ਪਿੰਡ ਗੁਲਾਲੀਪੁਰ, ਗੋਪਾਲਾ ਤੇ ਵਾਂ ਵਲੋਂ ਕੀਤੀ ਗਈ | ਚਾਹ ਪਕੌੜਿਆਂ ਦੀ ਸੇਵਾ ਪਿੰਡ ਡਿਆਲ ਰਾਜਪੂਤਾਂ ਵਲੋਂ ਕੀਤੀ ਗਈ | ਜੋੜਿਆਂ ਦੀ ਸੇਵਾ ਪਿੰਡ ਕੋਹਾੜਕਾ ਅਤੇ ਲੰਗਰ ਦੀ ਸੇਵਾ ਪਿੰਡ ਸ਼ਾਹਬਾਜ਼ਪੁਰ ਤੇ ਬਾਹਰੇ ਦੀ ਸੰਗਤ ਵਲੋਂ ਕੀਤੀ ਗਈ | ਸ਼ਾਮ ਨੂੰ ਕਬੱਡੀ ਦਾ ਮੁਕਾਬਲਾ ਬਾਬਾ ਭਜਾਣਾ ਜੀ ਕਲੱਬ ਧਾਰੀਵਾਲ ਅਤੇ ਬਾਬਾ ਫਰੀਦ ਕਬੱਡੀ ਕਲੱਬ ਤਿੰਮੋਵਾਲ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿਚ ਜੇਤੂ ਟੀਮ ਨੂੰ ਬਾਬਾ ਗੁਰਮੇਜ ਸਿੰਘ ਢੋਟੀ ਨੇ ਇਨਾਮ ਨਾਲ ਸਨਮਾਨਿਤ ਕੀਤਾ | ਇਸ ਸਮਾਗਮ ਮੌਕੇ ਇਲਾਕੇ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਮੂਲੀਅਤ ਕੀਤੀ | ਇਸ ਮੌਕੇ ਆਈ ਹੋਈ ਸੰਗਤ ਦਾ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਭਾਰਤ ਮਾਲਾ ਪ੍ਰੋਜੈਕਟ ਤਹਿਤ ਐਕੁਵਾਇਰ ਹੋਈ ਜ਼ਮੀਨ ਦਾ ਕਿਸਾਨਾਂ ਨੂੰ ਬਰਾਬਰ ਮੁਆਵਜ਼ਾ ਦਿੱਤਾ ਜਾਵੇ ਅਗਲੀ ਖ਼ਬਰ ਮਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।