10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਭਾਰਤ ਮਾਲਾ ਪ੍ਰੋਜੈਕਟ ਤਹਿਤ ਐਕੁਵਾਇਰ ਹੋਈ ਜ਼ਮੀਨ ਦਾ ਕਿਸਾਨਾਂ ਨੂੰ ਬਰਾਬਰ ਮੁਆਵਜ਼ਾ ਦਿੱਤਾ ਜਾਵੇ

ਅਜੀਤ ਡੈਸਕ 21-06-2025
ਗੋਇੰਦਵਾਲ ਸਾਹਿਬ, 20 ਜੂਨ (ਸਕੱਤਰ ਸਿੰਘ ਅਟਵਾਲ)-ਭਾਰਤ ਮਾਲਾ ਪ੍ਰਾਜੈਕਟ ਰਾਹੀਂ ਬਣਾਏ ਜਾ ਰਹੇ ਦਿੱਲੀ ਕੱਟੜਾ ਐਕਸਪ੍ਰੈੱਸ ਹਾਈਵੇਅ ਲਈ ਐਕੁਵਾਇਰ ਹੋਈ ਜ਼ਮੀਨ ਨਾਲ ਸੰਬੰਧਿਤ ਕਿਸਾਨਾਂ ਵਲੋਂ ਬਰਾਬਰ ਦਾ ਮੁਆਵਜ਼ਾ ਲੈਣ ਲਈ ਵੱਡਾ ਇਕੱਠ ਕੀਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਗੁਰਮੇਜ ਸਿੰਘ ਖੱਖ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਛੱਤਰ ਸਿੰਘ, ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਜਸਬੀਰ ਸਿੰਘ ਆਹਲੂਵਾਲੀਆ, ਅਮਰਜੀਤ ਸਿੰਘ ਝੰਡੇਰ ਨੇ ਆਖਿਆ ਕਿ ਕੇਂਦਰ ਸਰਕਾਰ ਐਕਸਪ੍ਰੈੱਸ ਹਾਈਵੇਅ ਦੇ ਨਾਂਅ ਹੇਠ ਐਕੁਆਇਰ ਕੀਤੀ ਜ਼ਮੀਨ ਨਾਲ ਕਿਸਾਨਾਂ ਦਾ ਉਜਾੜਾ ਕਰ ਰਹੀ ਹੈ | ਉੱਥੇ ਹੀ ਐਕੁਆਇਰ ਕੀਤੀ ਜ਼ਮੀਨ ਦਾ ਬਰਾਬਰ ਮੁੱਲ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਆਖਿਆ ਕਿ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਪਿੰਡ ਝੰਡੇਰ ਮਹਾਂਪੁਰਖਾਂ ਤੇ ਖੱਖ ਦੇ 100 ਦੇ ਕਰੀਬ ਪਰਿਵਾਰਾਂ ਨੇ ਅਜੇ ਤੱਕ ਐਕੁਆਇਰ ਜ਼ਮੀਨ ਦਾ ਮੁਆਵਜ਼ਾ ਨਹੀਂ ਲਿਆ | ਉਨ੍ਹਾਂ ਆਖਿਆ ਕਿ ਅਸੀਂ ਐਕੁਆਇਰ ਕੀਤੀ ਆਪਣੀ ਜ਼ਮੀਨ ਸਰਕਾਰ ਨੂੰ ਦੇਣ ਲਈ ਵਚਨਬੱਧ ਹਨ, ਪਰ ਸਰਕਾਰ ਪੱਖਪਾਤ ਵਾਲਾ ਰਵੱਈਆ ਤਿਆਗ ਕਿ ਸਾਰੇ ਕਿਸਾਨਾਂ ਨੂੰ ਬਰਾਬਰ ਦਾ ਮੁਆਵਜ਼ਾ ਦਿੱਤਾ ਜਾਵੇ | ਕਿਸਾਨ ਆਗੂ ਗੁਰਮੇਜ ਸਿੰਘ ਖੱਖ, ਅਮਰਜੀਤ ਸਿੰਘ ਝੰਡੇਰ ਨੇ ਦੱਸਿਆ ਕਿ ਪਿੰਡ ਝੰਡੇਰ ਮਹਾਂਪੁਰਖ ਤੇ ਪਿੰਡ ਖੱਖ ਦੀ ਸਵਾ ਸੌ ਕਿੱਲੇ ਦੀ ਜ਼ਮੀਨ ਨਾਲ ਗੱਲਬਾਤ 50 ਦੇ ਕਰੀਬ ਕਿਸਾਨਾਂ ਨੇ ਅਜੇ ਤੱਕ ਮੁਆਵਜ਼ਾ ਨਹੀਂ ਲਿਆ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆ ਆਖਿਆ ਕਿ ਹਰੇਕ ਕਿਸਾਨ ਨੂੰ ਐਕੁਆਇਰ ਜ਼ਮੀਨ ਦਾ ਬਰਾਬਰ ਦਾ ਮੁਆਵਜ਼ਾ ਦੇਣ ਦੇ ਨਾਲ ਉਨ੍ਹਾਂ ਦੀ ਹਾਈਵੇਅ ਦੌਰਾਨ ਵੰਡੀ ਗਈ ਜ਼ਮੀਨ ਨਾਲ ਜੁੜੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਰਸ਼ਪਾਲ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਸੁਖਚੈਨ ਸਿੰਘ, ਨਾਜਰ ਸਿੰਘ, ਹਰਵਿੰਦਰ ਸਿੰਘ ਵਲੀਪੁਰ, ਸਤਪਾਲ ਸਿੰਘ ਨੱਥੋਕੇ ਸਕੱਤਰ, ਬਾਬਾ ਗੁਰਦਿਆਲ ਸਿੰਘ ਖੱਖ, ਬਾਬਾ ਇੰਦਰਜੀਤ ਸਿੰਘ ਖੱਖ, ਜਥੇਦਾਰ ਫੂਲਾ ਸਿੰਘ, ਗਿਆਨ ਸਿੰਘ ਖੱਖ, ਸਤਨਾਮ ਸਿੰਘ ਖੱਖ, ਖਜਾਨ ਸਿੰਘ, ਨਿਰਮਲ ਸਿੰਘ ਖੱਖ, ਦਲਬੀਰ ਸਿੰਘ ਖੱਖ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਅੰਬੇਡਕਰ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਨਿਗਮ ਕਮਿਸ਼ਨਰ ਵਲੋਂ ਰੀਵਿਊ ਮੀਟਿੰਗ ਅਗਲੀ ਖ਼ਬਰ ਬਾਬਾ ਸੁਰਜਨ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।