10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਡਾ. ਅੰਬੇਡਕਰ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਨਿਗਮ ਕਮਿਸ਼ਨਰ ਵਲੋਂ ਰੀਵਿਊ ਮੀਟਿੰਗ

ਅਜੀਤ ਡੈਸਕ 21-06-2025
ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਦੇ ਸਬੰਧ 'ਚ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਵਾਲਮੀਕਿ ਸਮਾਜ ਦੇ ਨੁਮਾਇੰਦਿਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ ਅਤੇ ਇਸ ਦੌਰਾਨ ਆਏ ਸੁਝਾਵਾਂ 'ਤੇ ਤੁਰੰਤ ਅਮਲ ਕਰਨ ਲਈ ਕਮਿਸ਼ਨਰ ਨੇ ਨਿਗਮ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਹਦਾਇਤਾਂ ਕੀਤੀਆਂ | ਇਸ ਮੌਕੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਕਾਰਜਕਾਰੀ ਇੰਜੀਨਿਅਰ ਐੱਸ.ਪੀ. ਸਿੰਘ ਐੱਸ.ਡੀ.ਓ. ਗੁਰਪ੍ਰੀਤ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵਲੋਂ ਡੀ.ਸੀ.ਪੀ. ਲਾਅ ਐਂਡ ਆਰਡਰ ਆਲਮ ਵਿਜੈ ਸਿੰਘ, ਏ.ਸੀ.ਪੀ. ਡੀ. ਜਤਿੰਦਰ, ਡੀ.ਐੱਸ.ਪੀ. ਨੀਰਜ ਕੁਮਾਰ, ਚੇਅਰਮੈਨ ਧੂਨਾ ਸਾਹਿਬ ਟਰਸਟ ਵਲੋਂ ਓ.ਪੀ. ਗੱਬਰ, ਨਿਗਮ ਯੂਨੀਅਨ ਪ੍ਰਧਾਨ ਵਿਨੋਦ ਬਿੱਟਾ, ਸੁਰਿੰਦਰ ਟੋਨਾ, ਕੇਵਲ ਕੁਮਾਰ ਅਤੇ ਬਾਬਾ ਭੰਡਾਰੀ ਨਾਥ ਸ਼ਾਮਿਲ ਸਨ | ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਪਿਛਲੇ ਦਿਨੀਂ ਅੰਮਿ੍ਤਸਰ 'ਚ ਸ਼ਰਾਰਤੀ ਅਨਸਰਾਂ ਵਲੋਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਖਾਨੀ ਕੀਤੀ ਗਈ ਸੀ, ਜਿਸ ਨੂੰ ਮੁੱਖ ਰਖਦੇ ਹੋਏ ਸ਼ਹਿਰ 'ਚ ਬਾਬਾ ਸਾਹਿਬ ਦੀਆਂ ਲੱਗੀਆਂ ਮੂਰਤੀਆਂ ਦੇ ਆਲੇ ਦੁਆਲੇ ਨਗਰ ਨਿਗਮ ਵਲੋਂ ਲੋਹੇ ਦੀਆਂ ਗਰਿੱਲਾਂ ਲਗਾਈਆਂ ਗਈਆਂ ਸਨ | ਕਮਿਸ਼ਨਰ ਨੇ ਕਿਹਾ ਕਿ ਅੱਜ ਦੀ ਇਸ ਮੀਟਿੰਗ 'ਚ ਪੁਲਿਸ ਪ੍ਰਸ਼ਾਸਨ ਅਤੇ ਵਾਲਮੀਕਿ ਸਮਾਜ ਵਲੋਂ ਇਨ੍ਹਾਂ ਮੂਰਤੀਆਂ ਦੇ ਵਾਜਿਬ ਸਾਂਭ ਸੰਭਾਲ ਅਤੇ ਸੁਰਖਿਆ ਸੰਬੰਧੀ ਬੜੇ ਸੁਚੱਜੇ ਸੁਝਾਅ ਦਿੱਤੇ ਗਏ ਹਨ, ਜਿਨ੍ਹਾਂ 'ਤੇ ਤੁਰੰਤ ਅਮਲ ਕਰਨ ਲਈ ਨਿਗਮ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ | ਇਸ ਤੋਂ ਇਲਾਵਾ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਇਨ੍ਹਾਂ ਮੂਰਤੀਆਂ ਦੇ ਆਲੇ-ਦੁਆਲੇ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ |
ਪਿਛਲੀ ਖ਼ਬਰ ਮਨਰੇਗਾ ਯੂਨੀਅਨ ਨੇ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਡੀ. ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਭਾਰਤ ਮਾਲਾ ਪ੍ਰੋਜੈਕਟ ਤਹਿਤ ਐਕੁਵਾਇਰ ਹੋਈ ਜ਼ਮੀਨ ਦਾ ਕਿਸਾਨਾਂ ਨੂੰ ਬਰਾਬਰ ਮੁਆਵਜ਼ਾ ਦਿੱਤਾ ਜਾਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।