ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਪੜ੍ਹਣ ਆਉਂਦੇ ਵਿਦਿਆਰਥੀ ਦਾ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਵਿਦਿਆਰਥੀ ਵਲੋਂ ਥਾਣਾ ਸਿਟੀ ਤਰਨ ਤਾਰਨ ਵਿਖੇ ਦਰਖਾਸਤ ਦੇ ਦਿੱਤੀ ਹੈ | ਜਾਣਕਾਰੀ ਦਿੰਦੇ ਹੋਏ ਗੁਰਨੂਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਨਵਾਂ ਕੋਟ ਜ਼ਿਲ੍ਹਾ ਅੰਮਿ੍ਤਸਰ ਨੇ ਦੱਸਿਆ ਕਿ ਉਹ ਪੜ੍ਹਣ ਲਈ ਸੇਵਾਦੇਵੀ ਕਾਲਜ ਤਰਨ ਤਾਰਨ ਵਿਖੇ ਰੋਜਾਨਾਂ ਆਉਂਦਾ ਹੈ ਅਤੇ 19 ਜੂਨ ਨੂੰ ਮੋਟਰਸਾਈਕਲ ਸਪਲੈਂਡਰ ਨੰਬਰ ਪੀ.ਬੀ.02 ਈ.ਐੱਮ. 7548 ਨੂੰ ਬਾਹਰ ਖਾੜਾ ਕਰਕੇ ਕਾਲਜ ਅੰਦਰ ਚਲਾ ਗਿਆ ਅਤੇ ਜਦੋਂ ਕੁਝ ਸਮੇਂ ਬਾਅਦ ਬਾਹਰ ਆਇਆ ਤਾਂ ਦੇਖਿਆ ਕਿ ਉਸਦਾ ਮੋਟਰਸਾਈਕਲ ਉਥੇ ਮੌਜੂਦ ਨਹੀਂ ਸੀ, ਜਿਸਦੀ ਆਸ-ਪਾਸ ਕਾਫ਼ੀ ਤਲਾਸ਼ ਕੀਤੀ ਗਈ, ਪਰ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਚੱਲਿਆ | ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਦੇਖਿਆ ਕਿ ਇਕ ਅਣਪਛਾਤਾ ਵਿਅਕਤੀ ਉਸਦਾ ਮੋਟਰਸਾਈਕਲ ਚੋਰੀ ਕਰਕੇ ਲਿਜਾ ਰਿਹਾ ਹੈ | ਪੀੜਤ ਨੌਜਵਾਨ ਨੇ ਪੁਲਿਸ ਪਾਸੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕਰਕੇ ਉਸਦਾ ਮੋਟਰਸਾਈਕਲ ਵਾਪਿਸ ਦਿਵਾਇਆ ਜਾਵੇ |