10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਭਾਜਪਾ ਹੀ ਪੰਜਾਬ 'ਚ ਖੁਸ਼ਹਾਲੀ ਲਿਆ ਸਕਦੀ- ਤਰੁਣ ਜੋਸ਼ੀ

ਅਜੀਤ ਡੈਸਕ 21-06-2025
ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਜਿੱਥੇ ਵੱਖ-ਵੱਖ ਸਕੀਮਾਂ ਚਲਾ ਕੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਦੇਸ਼ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਨਿਵਾਸੀ ਖੁਸ਼ ਨਜ਼ਰ ਆ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਯੁਵਾ ਸਕੱਤਰ ਤਰੁਣ ਜੋਸ਼ੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਐਸੀ ਪਾਰਟੀ ਹੈ, ਜਿਸਨੇ ਹਮੇਸ਼ਾ ਹੀ ਦੇਸ਼ ਦੀ ਭਲਾਈ ਲਈ ਕੰਮ ਕੀਤੇ ਅਤੇ ਭਾਜਪਾ ਸਰਕਾਰ ਨੇ ਦੇਸ਼ ਹਿੱਤ ਵਿਚ ਇਤਿਹਾਸਕ ਫੈਸਲੇ ਲਏ, ਜੋ ਕਿ ਕੋਈ ਵੀ ਸਰਕਾਰ ਪਿਛਲੇ 75 ਸਾਲਾਂ ਵਿਚ ਨਹੀਂ ਲੈ ਸਕੀ | ਤਰੁਣ ਜੋਸ਼ੀ ਨੇ ਕਿਹਾ ਕਿ ਪੰਜਾਬ ਵਿਚ ਖੁਸ਼ਹਾਲੀ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਸਿਰਫ ਭਾਜਪਾ ਹੀ ਪਹੁੰਚਾ ਸਕਦੀ ਹੈ, ਉਥੇ ਪੰਜਾਬ ਵਿਚ ਭਾਜਪਾ ਦਾ ਅਧਾਰ ਮਜ਼ਬੂਤ ਹੋ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿਚ ਭਾਜਪਾ ਨਾਲ ਜੁੜ ਰਹੇ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ |
ਪਿਛਲੀ ਖ਼ਬਰ ਸਵਰਨਕਾਰ ਯੂਨੀਅਨ ਵਲੋਂ ਸ਼ਹਿਰੀ ਪ੍ਰਧਾਨ ਲੱਕੀ ਪਾਗਲ ਤੇ ਰਾਜਬੀਰ ਸਿੰਘ ਭੁੱਲਰ ਦਾ ਸਨਮਾਨ ਅਗਲੀ ਖ਼ਬਰ ਸੇਵਾ ਦੇਵੀ ਕਾਲਜ ਦੇ ਬਾਹਰੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।