ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਸਵਰਨਕਾਰ ਸੰਘ ਯੂਨੀਅਨ ਤਰਨ ਤਾਰਨ ਵਲੋਂ ਸ਼ਹਿਰੀ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਵਰਨਕਾਰ ਯੂਨੀਅਨ ਦੇ ਪ੍ਰਧਾਨ ਬੂਆ ਸਿੰਘ ਨੇ ਕਿਹਾ ਕਿ ਲਖਵਿੰਦਰ ਸਿੰਘ ਲੱਕੀ ਪਾਗਲ ਦੇ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਬਣਨ ਨਾਲ ਪਾਰਟੀ ਜਿੱਥੇ ਮਜ਼ਬੂਤ ਹੋਵੇਗੀ, ਉੱਥੇ ਹੀ ਵਰਕਰਾਂ ਵਿਚ ਵੀ ਉਤਸ਼ਾਹ ਵਧਿਆ ਹੈ | ਇਸ ਮੌਕੇ ਲਖਵਿੰਦਰ ਸਿੰਘ ਲੱਕੀ ਪਾਗਲ ਨੇ ਸਵਰਨਕਾਰ ਭਾਈਚਾਰੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਹਾਈਕਮਾਨ ਨੇ ਸੌਂਪੀ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਮਿਹਨਤ ਕਰਨਗੇ | ਉਨ੍ਹਾਂ ਕਿਹਾ ਕਿ ਪੁਰਾਣੇ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਤਰਨ ਤਾਰਨ ਸ਼ਹਿਰ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾ ਕੇ ਪਾਰਟੀ ਦਾ ਆਧਾਰ ਮਜ਼ਬੂਤ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਕਾਂਗਰਸ ਹੀ ਵਿਕਾਸ ਕਰਵਾ ਸਕਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਹੀ ਅਗਾਮੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹੇਗੀ | ਇਸ ਮੌਕੇ ਸਵਰਨਕਾਰ ਭਾਈਚਾਰੇ ਵਲੋਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸੰਜੀਵ ਕੁਮਾਰ ਡਿੰਪੀ ਮਹੰਤ, ਜਸਪਾਲ ਸਿੰਘ ਪਾਲਾ, ਗੁਰਮੀਤ ਸਿੰਘ ਰਾਜਪੂਤ, ਕੁਲਵਿੰਦਰ ਸਿੰਘ, ਰੇਸ਼ਮ ਸਿੰਘ, ਹਰਜੀਤ ਸਿੰਘ, ਰਾਜਬੀਰ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ ਤੇ ਹੀਰਾ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ |