ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਨਵੰਬਰ 1984 'ਚ ਸਿੱਖ ਨਸ਼ਲਕੁਸ਼ੀ ਦੌਰਾਨ ਹਾਜ਼ਾਰਾਂ ਬੇਕਸੂਰ ਸਿੱਖਾਂ ਦੀ ਹੱਤਿਆ ਕਰ ਦਿੱਤੀ ਗਈ, ਉੱਥੇ ਹਜ਼ਾਰਾਂ ਪਰਿਵਾਰ ਦਿੱਲੀ ਸਮੇਤ ਹੋਰਨਾਂ ਰਾਜਾਂ ਤੋਂ ਉਜੜ ਕੇ ਪੰਜਾਬ ਆਣ ਵਸੇ ਪਰ ਸਮੇਂ ਦੀਆਂ ਸਰਕਾਰਾਂ ਵਲੋਂ ਸਿੱਖ ਦੰਗਾ ਪੀੜਤ ਪਰਿਵਾਰਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ, ਜਿਸ ਕਾਰਨ ਪੀੜਤ ਪਰਿਵਾਰਾਂ ਵਿਚ ਸਮੇਂ ਦੀਆਂ ਸਰਕਾਰਾਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 1984 ਸਿੱਖ ਦੰਗਾ ਪੀੜਤ ਸੁਸਾਇਟੀ ਤਰਨ ਤਾਰਨ ਦੇ ਪ੍ਰਧਾਨ ਮਨਜੀਤ ਸਿੰਘ ਮੰਨਾ, ਚੇਅਰਮੈਨ ਰਤਨ ਸਿੰਘ, ਜਰਨਲ ਸਕੱਤਰ ਸਕੱਤਰ ਮਲਕੀਤ ਸਿੰਘ ਮੱਲ੍ਹੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਸਿਰਫ਼ ਇਨ੍ਹਾਂ ਪਰਿਵਾਰਾਂ ਨਾਲ ਵੋਟਾਂ ਦੀ ਰਾਜਨੀਤੀ ਕਰਕੇ ਸਮੇਂ ਦੀਆਂ ਸਰਕਾਰਾਂ ਨੇ ਵੋਟ ਬੈਂਕ ਹਾਸਲ ਕਰਨ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ ਜਾਂਦਾ ਰਿਹਾ ਹੈ, ਉਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਇਨ੍ਹਾਂ ਪੀੜਤ ਪਰਿਵਾਰਾਂ ਦੀ ਕੋਈ ਸਾਰ ਨਹੀਂ ਲਈ ਗਈ | ਉਨ੍ਹਾਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਕੇ ਕੇਂਦਰ ਵਿਚਲੀ ਭਾਜਪਾ ਸਰਕਾਰ ਪਾਸੋਂ ਮੰਗ ਕੀਤੀ ਲਾਲਕਾਰਡ ਧਾਰਕ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਅਤੇ ਸਰਕਾਰੀ ਨੌਕਰੀਆਂ ਵਿਚ 10 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇ, 10-10 ਮਰਲੇ ਦੇ ਪਲਾਟ ਅਤੇ ਕਾਰੋਬਾਰ ਖੋਲਣ ਲਈ ਦੁਕਾਨਾਂ ਅਲਾਟ ਕੀਤੀਆਂ ਜਾਣ, ਲਾਲ ਕਾਰਡਧਾਰਕ ਵਿਅਕਤੀ ਜਿਸਦੀ ਉਮਰ 60 ਸਾਲ ਹੋ ਚੁੱਕੀ ਹੈ, ਉਨ੍ਹਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ | ਜਿਹੜੇ ਪਰਿਵਾਰ ਲਾਲ ਕਾਰਡ ਬਣਾਉਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਲਾਲ ਕਾਰਡ ਬਣਾਉਣ ਲਈ ਇਕ ਮੌਕਾ ਹੋਰ ਦਿੱਤਾ ਜਾਵੇ, ਜਿਹੜੇ ਲਾਲ ਕਾਰਡਧਾਰਕ ਪਰਿਵਾਰਾਂ ਨੂੰ ਹਾਲੇ ਤੱਕ 2 ਲੱਖ ਰੁਪਏ ਦੀ ਗ੍ਰਾਂਟ ਨਹੀਂ ਮਿਲੀ, ਉਹ ਤੁਰੰਤ ਜਾਰੀ ਕੀਤੀ ਜਾਵੇ | ਇਸ ਮੌਕੇ ਸਰਪ੍ਰਸਤ ਉਤਮ ਸਿੰਘ, ਮੀਤ ਪ੍ਰਧਾਨ ਧੀਰਾ ਸਿੰਘ, ਪ੍ਰੈੱਸ ਸਕੱਤਰ ਅਰਜਨ ਸਿੰਘ ਠਰੂ, ਖਜਾਨਚੀ ਉਪਿੰਦਰ ਕੌਰ, ਮੈਂਬਰ ਕਰਮ ਸਿੰਘ, ਮੈਂਬਰ ਜਸਵਿੰਦਰ ਸਿੰਘ, ਮਲਵਿੰਦਰ ਸਿੰਘ ਜੌੜਾ, ਮਨਜੀਤ ਕੌਰ, ਰਣਜੀਤ ਸਿੰਘ ਭੱੁਚਰ, ਜਸਪਾਲ ਸਿੰਘ, ਹਰਦੇਵ ਸਿੰਘ ਗੰਡੀਵਿੰਡ, ਜੋਧਾ ਸਿੰਘ, ਭਗਵਾਨ ਸਿੰਘ, ਕਰਤਾਰ ਸਿੰਘ ਤੇ ਹੋਰ ਮੌਜੂਦ ਸਨ |