10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕੋਆਰਡੀਨੇਟਰ ਯੁੱਧਵੀਰ ਸਿੰਘ ਸਰਲੀ ਨੇ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ

ਅਜੀਤ ਡੈਸਕ 21-06-2025
ਝਬਾਲ, 20 ਜੂਨ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਆਉਂਦੇ ਬਲਾਕ ਗੰਡੀਵਿੰਡ ਵਿਖੇ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਬਲਾਕ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਦੀ ਅਗਵਾਈ 'ਚ ਕਾਂਗਰਸੀਆਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਨਵ-ਨਿਯੁਕਤ ਕੋਆਰਡੀਨੇਟਰ ਯੁੱਧਵੀਰ ਸਿੰਘ ਸਰਲੀ ਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੁੱਧਵੀਰ ਸਿੰਘ ਸਰਲੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਸੱਚੀ ਹਮਦਰਦ ਤੇ ਲੋਕ ਹਿਤੈਸ਼ੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਰਿਕਾਰਡ ਤੋੜ ਵਿਕਾਸ ਹੋਇਆ ਹੈ, ਜਿਸ ਕਰਕੇ ਲੋਕ ਕਾਂਗਰਸ ਪਾਰਟੀ ਨੰੂ ਮੁੜ ਪੰਜਾਬ ਦੀ ਸੱਤਾ ਦੀ ਵਾਗਡੋਰ ਸੌਂਪਣ ਲਈ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਝੂਠ ਬੋਲ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਖੁਸ਼ਹਾਲ ਬਣਾਉਣ ਦੀ ਬਜਾਇ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਕਰਕੇ ਸੂਬੇ ਦਾ ਖਜ਼ਾਨਾ ਲੁੱਟ ਰਹੀ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਧੱਕੇਸ਼ਾਹੀ ਕੀਤੀ ਤਾਂ ਕਾਂਗਰਸ ਪਾਰਟੀ ਡੱਟ ਕੇ ਵਿਰੋਧ ਕਰੇਗੀ ਅਤੇ ਸਮਾਂ ਆਉਣ 'ਤੇ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਸੂਦ ਸਮੇਤ ਭਾਜੀ ਮੋੜੀ ਜਾਵੇਗੀ | ਉਨ੍ਹਾਂ ਕਿਹਾ ਕਿ ਜੋ ਕੇਜਰੀਵਾਲ ਚਾਹੁੰਦਾ ਹੈ ਉਹੀ ਪੰਜਾਬ ਵਿਚ ਹੋ ਰਿਹਾ ਹੈ | ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਅਤੇ ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਨੇ ਵੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰ ਲੈਣ ਲਈ ਕਿਹਾ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਬਿੱਟੂ, ਬਲਾਕ ਪ੍ਰਧਾਨ ਅਰਜਨਬੀਰ ਸਿੰਘ, ਮਾਝਾ ਜ਼ੋਨ ਦੇ ਚੇਅਰਮੈਨ ਸਾਹਿਬ ਸਿੰਘ ਛੱਜਲਵੱਡੀ, ਚੇਅਰਮੈਨ ਦਿਲਬਾਗ ਸਿੰਘ ਸਰਲੀ, ਅਜੇਪਾਲ ਸਿੰਘ ਤਖਤੂਚੱਕ, ਪੀਟਰ ਢੋਟਾ, ਅਜੀਤ ਸਿੰਘ ਰਾਣਾ ਕਲਸ, ਕੰਵਲ ਸਰਪੰਚ ਠੱਟਾ, ਅਮਨਸ਼ੇਰ ਸਿੰਘ ਮੰਨਣ, ਅੰਮਿ੍ਤ ਭੁੱਚਰ, ਪਿਊਸ਼ ਝਬਾਲ, ਚੇਅਰਮੈਨ ਭਾਗ ਸਿੰਘ ਚੱਕਵਾਲੀਆ, ਕੋਆਪ੍ਰੇਟਿਵ ਸੁਸਾਇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਗੰਡੀਵਿੰਡ, ਹੀਰਾ ਸਿੰਘ ਮੱਲੀ, ਜੋਬਨ ਲਹੀਆਂ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਿੰਦਰ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਲਹੀਆਂ, ਉਪਕਾਰ ਸਿੰਘ ਭੁੱਚਰ, ਸਵਿੰਦਰ ਸਿੰਘ ਕੁੱਕੂ, ਡੀ.ਆਰ.ਏ.ਟੀ. ਸੇਵਾ ਮੁਕਤ ਗਿਆਨ ਸਿੰਘ ਗੰਡੀਵਿੰਡ, ਗੁਰਬਿੰਦਰ ਸਿੰਘ, ਡਾ. ਚਰਨਜੀਤ ਸਿੰਘ ਸੋਢੀ, ਯਾਦਵਿੰਦਰ ਸਿੰਘ ਬੱਬਲਾ, ਬੀਟਾ ਸਰਪੰਚ, ਰਾਣਾ ਕਲਸ, ਸਾਬਕਾ ਸਰਪੰਚ ਗੁਰਸੇਵਕ ਸਿੰਘ ਛੀਨਾ, ਗੁਰਸ਼ਰਨ ਸਿੰਘ, ਬਿਕਰਮਜੀਤ ਸਿੰਘ ਕਸੇਲ, ਨੰਬਰਦਾਰ ਕੁਲਦੀਪ ਸਿੰਘ, ਪ੍ਰਤਾਪ ਸਿੰਘ ਐਮਾਂ, ਕੁਲਵੰਤ ਸਿੰਘ ਮਾਣੋਚਾਹਲੀਆ, ਨਿੱਪੀ ਸੂਦ, ਸਾਬਕਾ ਸਰਪੰਚ ਰਾਜਵਿੰਦਰ ਸਿੰਘ, ਆੜ੍ਹਤੀ ਪ੍ਰਸ਼ੋਤਮ ਸਿੰਘ ਆਧੀ, ਗੁਰਵਿੰਦਰ ਸਿੰਘ ਬੀਟਾ, ਸਾਬਕਾ ਸਰਪੰਚ ਕੰਵਲਜੀਤ ਸਿੰਘ ਠੱਠਾ, ਰਾਜਬੀਰ ਸਿੰਘ ਗੰਡੀਵਿੰਡ, ਹਰਜੀਤ ਸਿੰਘ ਗੱਗੋਬੂਹਾ, ਸਾਬਕਾ ਸਰਪੰਚ ਨਿਸ਼ਾਨ ਸਿੰਘ ਛਿਛਰੇਵਾਲ, ਗੁਰਸਾਹਿਬ ਸਿੰਘ ਮਾਣਕਪੁਰਾ, ਮਖਤੂਲ ਸਿੰਘ, ਤਰਲੋਚਨ ਸਿੰਘ ਸੋਹਲ, ਗੁਰਚੇਤ ਸਿੰਘ ਪੱਧਰੀ, ਗੁਰਉਪਦੇਸ਼ ਸਿੰਘ ਕਸੇਲ, ਨਰਿੰਦਰ ਸਿੰਘ ਛਾਪਾ ਤੇ ਹਰਜੋਤ ਸਿੰਘ ਛਾਪਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਪ੍ਰੋਗਰਾਮ 27 ਨੂੰ- ਕਮਿਸ਼ਨਰ ਅਗਲੀ ਖ਼ਬਰ ਪਿੰਡ ਪੱਧਰੀ ਕਲਾਂ ਦਾ ਵਿਕਾਸ ਕਰਾ ਕੇ ਬਦਲੀ ਜਾ ਰਹੀ ਪਿੰਡ ਦੀ ਨੁਹਾਰ- ਸਰਪੰਚ ਸਲਵਿੰਦਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।