11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਤੀ-ਪਤਨੀ ਤੇ ਇਕ ਹੋਰ ਔਰਤ ਸਮੇਤ ਤਿੰਨ ਨਸ਼ਾ ਤਸਕਰ ਗਿ੍ਫ਼ਤਾਰ-ਹੈਰੋਇਨ ਤੇ ਡਰੱਗ ਮਨੀ ਬਰਾਮਦ

ਅਜੀਤ ਡੈਸਕ 21-06-2025
ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਥਾਣਾ ਸਦਰ ਵਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਪਤੀ-ਪਤਨੀ ਤੇ ਇਕ ਹੋਰ ਔਰਤ ਨੂੰ ਨਸ਼ਾ ਤਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 260 ਗ੍ਰਾਮ ਹੈਰੋਇਨ ਤੇ 5260 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਹ ਪ੍ਰਗਟਾਵਾ ਅੱਜ ਇਥੇ ਥਾਣਾ ਸਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ. ਡੀ. ਸੀ. ਪੀ. ਹਰਪਾਲ ਸਿੰਘ ਨੈ ਕੀਤਾ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੀਆਂ 2 ਔਰਤਾਂ ਤੇ 1 ਮਰਦ ਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਹਰਪ੍ਰਤਾਪ ਸਿੰਘ ਹੈਪੀ ਤੇ ਸ੍ਰੀਮਤੀ ਪਿ੍ਅੰਕਾ ਦੋਵੇਂ ਵਾਸੀਆਂ ਸੰਧੂ ਕਾਲੋਨੀ ਬਟਾਲਾ ਰੋਡ ਅਤੇ ਤੀਜ਼ੀ ਮੁਲਜ਼ਮ ਦੀ ਸ਼ਨਾਖਤ ਸ਼ਿਲਪਾ ਵਜੋਂ ਹੋਈ ਹੈ | ਉਹ ਵੀ ਬਟਾਲਾ ਰੋਡ ਦੀ ਰਹਿਣ ਵਾਲੀ ਹੈ | ਉਨ੍ਹਾਂ ਦੱਸਿਆ ਕਿ ਐੱਸ. ਆਈ. ਕੁਲਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਵਲੋਂ ਪਤੀ-ਪਤਨੀ ਤੇ ਉਕਤ ਔਰਤ ਨੂੰ ਗਿ੍ਫਤਾਰ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕਰਕੇ ਬੈਕਵਡਰ ਤੇ ਫਾਰਵਰਡ ਲਿੰਕ ਬਾਰੇ ਤਹਿ ਤੱਕ ਜਾਂਚ ਕੀਤੀ ਜਾਵੇਗੀ |
ਪਿਛਲੀ ਖ਼ਬਰ ਮੋਦੀ ਸਰਕਾਰ ਦੇ 11 ਸਾਲਾਂ ਦੀਆਂ ਯੋਜਨਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਨੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਸੁਲਤਾਨਵਿੰਡ ਵਿਖੇ ਸੜਕਾਂ 'ਤੇ ਪੁੱਟੇ ਸੀਵਰੇਜ ਦੇ ਢੱਕਣ ਲੋਕਾਂ ਲਈ ਬਣੇ ਜਾਨ ਦਾ ਖੌਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।