11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮੋਦੀ ਸਰਕਾਰ ਦੇ 11 ਸਾਲਾਂ ਦੀਆਂ ਯੋਜਨਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਨੇ ਵਰਕਸ਼ਾਪ ਲਗਾਈ

ਅਜੀਤ ਡੈਸਕ 21-06-2025
ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ 11 ਸਾਲਾਂ 'ਚ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਵਰਕਸ਼ਾਪ ਲਗਾਈ ਗਈ, ਜਿਸ 'ਚ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਰਾਏ ਅਤੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |
ਕੇਂਦਰ ਦੀ ਮੋਦੀ ਸਰਕਾਰ ਦੇ 11 ਸਾਲਾਂ ਦੇ ਕਾਰਜਕਾਲ ਦੀ ਪ੍ਰਸ਼ੰਸਾ ਕਰਦਿਆਂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਇਹ ਸੁਨਹਿਰੀ ਯੁੱਗ ਭਾਰਤ ਦੇ ਇਤਿਹਾਸ ਵਿਚ ਵਿਕਾਸ, ਸਵੈ-ਨਿਰਭਰਤਾ ਅਤੇ ਵਿਸ਼ਵਵਿਆਪੀ ਪ੍ਰਤਿਸ਼ਠਾ ਦੇ ਸੁਨਹਿਰੀ ਯੁੱਗ ਵਜੋਂ ਉਭਰਿਆ ਹੈ | 2014 ਤੋਂ ਪ੍ਰਧਾਨ ਮੰਤਰੀ ਨੇ 'ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਅਤੇ ਸਭਕਾ ਅਰਦਾਸ' ਦੇ ਮੰਤਰ ਨੂੰ ਅਪਣਾ ਕੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ ਹੈ | ਅੱਜ ਭਾਰਤ ਵੋਟ ਬੈਂਕ ਦੀ ਰਾਜਨੀਤੀ ਨਾਲ ਨਹੀਂ ਸਗੋਂ ਦੂਰਦਰਸ਼ੀ ਲੀਡਰਸ਼ਿਪ ਨਾਲ ਅੱਗੇ ਵਧ ਰਿਹਾ ਹੈ | ਪ੍ਰਧਾਨ ਮੰਤਰੀ ਦੀ ਅਗਵਾਈ ਹੇਠ, ਸਾਡਾ ਟੀਚਾ 2047 ਤੱਕ ਭਾਰਤ ਨੂੰ ਇਕ 'ਵਿਕਸਤ ਰਾਸ਼ਟਰ' ਬਣਾਉਣਾ ਹੈ | ਇਸ ਦੌਰਾਨ ਸ਼ਵੇਤ ਮਲਿਕ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰੋਗਰਾਮਾਂ ਨੂੰ ਸੂਚੀਬੱਧ ਕੀਤਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੇ ਖ਼ਾਦ ਸਬਸਿਡੀ 'ਚ ਵਾਧਾ ਕੀਤਾ, ਜਿਸ ਨਾਲ ਕਿਸਾਨਾਂ ਦੇ ਖਰਚੇ ਘਟੇ ਅਤੇ ਉਨ੍ਹਾਂ ਦੀ ਆਮਦਨ 'ਚ ਵਾਧਾ ਹੋਇਆ | ਇਸ ਮੌਕੇ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਆਪਣੀ ਉੱਨਤ ਤਕਨਾਲੋਜੀ ਦੇ ਆਧਾਰ 'ਤੇ ਨਾ ਸਿਰਫ਼ ਮਿਜ਼ਾਈਲਾਂ ਵਿਕਸਤ ਕਰ ਰਿਹਾ ਹੈ | ਦੇਸ਼ ਹਰ ਪੱਖ ਤੋਂ ਤਰੱਕੀ ਕਰ ਰਿਹਾ ਹੈ | ਇਸ ਮੌਕੇ ਰਾਕੇਸ਼ ਗਿੱਲ, ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਹਰਜਿੰਦਰ ਸਿੰਘ ਠੇਕੇਦਾਰ, ਜ਼ਿਲ੍ਹਾ ਜਨਰਲ ਸਕੱਤਰ ਸਲਿਲ ਕਪੂਰ, ਅਨੁਜ ਸਿੱਕਾ, ਮੀਨੂੰ ਸਹਿਗਲ, ਜਸਪਾਲ ਸਿੰਘ ਸ਼ੰਟੂ, ਕੌਂਸਲਰ ਦਲ ਦੇ ਆਗੂ ਗੌਰਵ ਗਿੱਲ, ਸ਼ਿਵ ਕੁਮਾਰ, ਕੰਵਲਜੀਤ ਸਿੰਘ ਸੰਨੀ ਤੇ ਅਵਿਨਾਸ਼ ਜੌਲੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਬਾਲਾ ਪ੍ਰੀਤਮ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ 20 ਜੁਲਾਈ ਨੂੰ ਮਨਾਇਆ ਜਾਵੇਗਾ- ਡਾ. ਨਿੱਜਰ ਅਗਲੀ ਖ਼ਬਰ ਪਤੀ-ਪਤਨੀ ਤੇ ਇਕ ਹੋਰ ਔਰਤ ਸਮੇਤ ਤਿੰਨ ਨਸ਼ਾ ਤਸਕਰ ਗਿ੍ਫ਼ਤਾਰ-ਹੈਰੋਇਨ ਤੇ ਡਰੱਗ ਮਨੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।