11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਤਿਆਰ, ਸ਼ੱੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਸ਼ੁਰੂ

ਅਜੀਤ ਡੈਸਕ 21-06-2025
ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਹਰ ਸ਼ੱੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ 'ਚ ਤਿਆਰੀ ਕਸ ਲਈ ਗਈ ਹੈ ਅਤੇ ਇਸੇ ਹੀ ਲੜੀ ਵਜੋਂ ਮਜੀਠਾ ਰੋਡ ਤੁੰਗਬਾਲਾ ਦੇ ਇਲਾਕੇ ਵਿਚ ਵੀ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ | ਜਿਸ ਦੌਰਾਨ ਸਮੂਹ ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਸਰਕਾਰੀ ਕਾਲਜ ਦੀਆਂ ਨਰਸਿੰਗ ਸਟੂਡੈਂਟ ਵਲੋਂ ਡੇਂਗੂ ਸੰਬੰਧੀ ਜਾਗਰੂਕ ਰੈਲੀ ਕੱਢੀ ਗਈ | ਇਸ ਮੌਕੇ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿੱਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਹਫਤੇ ਦੇ ਹਰ ਸ਼ੁੱਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਈਏ ਕਿੳਾਕਿ ਡੇਂਗੂ ਤੋ ਬਚਣ ਲਈ ਸਭ ਤੋਂ ਜਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਭਾਵੇਂ ਸਾਵਧਾਨ ਹੋਣ ਦੀ ਲੋੜ ਹੈ, ਪਰ ਜ਼ਿਆਦਾ ਡਰਨ ਦੀ ਲੋੜ ਨਹੀਂ ਹੈ ਅਤੇ ਕੋਵਿਡ ਦੇ ਮਰੀਜ਼ ਤਿੰਨ ਦਿਨ ਬਾਅਦ ਆਪਣੇ ਆਪ ਹੀ ਠੀਕ ਹੋ ਰਹੇ ਹਨ | ਕੇਵਲ ਇਸ ਤੋਂ ਬਚਣ ਦੀ ਲੋੜ ਹੈ ਨਾਂਅ ਕਿ ਡਰਨ ਦੀ | ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ | ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆਂ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿਚੋਂ ਖੂਨ ਵਗਣਾ ਆਦਿ ਹੈ | ਇਸ ਮੌਕੇ ਜ਼ਿਲ੍ਹਾ ਐੱਮ. ਈ. ਆਈ .ਓ. ਅਮਰਦੀਪ ਸਿੰਘ ਵਲੋਂ ਸਮੂਹ ਸਟਾਫ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਸੰਬੰਧ ਵਿਚ ਵਿਸ਼ੇਸ਼ ਜਾਣਕਾਰੀ ਦਿੱਤੀ ਗਈ |
ਪਿਛਲੀ ਖ਼ਬਰ <h4> ਸਾਰੀਆਂ ਗੱਲਾਂ ਛੱਡੋ ਪਹਿਲਾਂ ਸਿਹਤ ਜ਼ਰੂਰੀ ਏ...</h4> ਤੰਦਰੁਸਤ ਜ਼ਿੰਦਗੀ ਲਈ ਯੋਗ ਕਰੋ, ਹਰ ਰੋਜ਼ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਬਾਲਾ ਪ੍ਰੀਤਮ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ 20 ਜੁਲਾਈ ਨੂੰ ਮਨਾਇਆ ਜਾਵੇਗਾ- ਡਾ. ਨਿੱਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।