20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਜ਼ਿਲ੍ਹੇ ਭਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅਜੀਤ ਡੈਸਕ 22-06-2025
ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਗਿਆਰਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ 'ਤੇ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੁਲਿਸ ਲਾਇਨ ਤਰਨ ਤਾਰਨ ਵਿਖੇ ਮਨਾਇਆ ਗਿਆ | ਇਸ ਮੌਕੇ ਐੱਸ.ਡੀ.ਐੱਮ. ਤਰਨ ਤਾਰਨ ਅਰਵਿੰਦਰਪਾਲ ਸਿੰਘ, ਐੱਸ.ਡੀ.ਐੱਮ. ਪੱਟੀ ਕਰਨਬੀਰ ਸਿੰਘ, ਐੱਸ.ਪੀ ਹੈਡ ਕੁਆਰਟਰ ਬਲਜੀਤ ਸਿੰਘ ਭੁੱਲਰ, ਜ਼ਿਲ੍ਹਾ ਯੂਥ ਅਫਸਰ ਜਸਲੀਨ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਜਗਵਿੰਦਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਰਮਜੀਤ ਸਿੰਘ, ਡੀ.ਐੱਸ.ਪੀ. ਹੈਡ ਕੁਆਰਟਰ ਕਮਲਜੀਤ ਸਿੰਘ ਔਲਖ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਤੋਂ ਇਲਾਵਾ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਡਾ. ਤਰੇਹਣ ਪਾਰਕ ਪੱਟੀ, ਗੁਰੂ ਅੰਗਦ ਦੇਵ ਜੀ ਸਟੇਡੀਅਮ ਖਡੂਰ ਸਾਹਿਬ, ਬਾਬਾ ਦੀਪ ਸਿੰਘ ਸਕੂਲ ਪਾਰਕ ਭਿੱਖੀਵਿੰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ, ਗੁਰੂ ਅਰਜਨ ਦੇਵ ਜੀ ਸਟੇਡੀਅਮ ਚੋਹਲਾ ਸਾਹਿਬ, ਗੁਰੂ ਅੰਗਦ ਦੇਵ ਜੀ ਪਾਰਕ ਗੋਇੰਦਵਾਲ ਸਾਹਿਬ, ਛੀਨਾ ਬਿਧੀ ਚੰਦ ਬਲਾਕ ਗੰਡੀਵਿੰਡ ਵਿਖੇ ਵੀ ਵਿਸ਼ੇਸ ਯੋਗ ਸਮਾਗਮ ਕਰਵਾਏ ਗਏ, ਜਿਸ ਵਿਚ ਲੋਕਾਂ ਨੇ ਵੱਧ ਚੱੜ੍ਹ ਕੇ ਹਿੱਸਾ ਲਿਆ | ਯੋਗ ਦਿਵਸ ਮੌਕੇ ਐੱਸ.ਡੀ.ਐੱਮ. ਤਰਨ ਤਾਰਨ ਅਰਵਿੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਹਰ ਉਮਰ ਦੇ ਲੋਕਾਂ ਲਈ ਲਾਭਦਾਇਕ ਹੈ ਅਤੇ ਹਰ ਰੋਜ਼ ਸਵੇਰੇ ਯੋਗ ਕਰਨ ਨਾਲ ਸਾਡੇ ਸਰੀਰ ਦਾ ਲਚਕੀਲਾਪਨ ਵੱਧਦਾ, ਸਰੀਰ ਦੇ ਜੋੜਾਂ ਨੂੰ ਠੀਕ ਰੱਖਦਾ ਅਤੇ ਇਹ ਬਲੱਡ-ਪ੍ਰੈਸ਼ਰ, ਮੋਟਾਪਾ, ਅਤੇ ਤਣਾਵ ਨੂੰ ਵੀ ਘਟਾਉਂਦਾ ਅਤੇ ਆਪਣੇ ਦਿਲ ਨੂੰ ਵੀ ਠੀਕ ਰੱਖਦਾ ਹੈ | ਯੋਗ ਦੀ ਸ਼ੁਰੂਆਤ ਭਾਰਤ 'ਚ ਅੱਜ ਤੋਂ 5 ਹਜ਼ਾਰ ਸਾਲ ਪਹਿਲਾ ਹੋਈ ਸੀ, ਪਰ ਪਿਛਲੇ ਕੁਝ ਸਾਲਾਂ ਤੋਂ ਯੋਗ ਵਿਸ਼ਵ ਭਰ ਵਿਚ ਲੋਕਪਿ੍ਅ ਹੋ ਰਿਹਾ ਹੈ ਅਤੇ ਯੋਗ ਸਹੀ ਤਰੀਕੇ ਨਾਲ ਜਿੰਦਗੀ ਜੀਣ ਦਾ ਵਿਗਿਆਨ ਹੈ, ਇਸ ਲਈ ਇਸ ਨੂੰ ਰੋਜਾਨਾ ਜਿੰਦਗੀ ਵਿਚ ਯੋਗ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ | ਇਸ ਮੌਕੇ ਵਾਈਸ ਚੇਅਰਮੈਨ ਗੁਰਦੇਵ ਸਿੰਘ ਸੰਧੂ, ਜ਼ਿਲ੍ਹਾ ਆਯੂਸ਼ ਅਫਸਰ ਡਾ. ਮਨਿੰਦਰ ਸਿੰਘ ਸੀ.ਐੱਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਨਦੀਪ ਸਿੰਘ, ਡਾ. ਦਿਨੇਸ਼ ਕੁਮਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਸੰਦੀਪ ਕੁਮਾਰ, ਡਾ. ਜੋਤੀ ਭਾਟੀਆ, ਡਾ. ਚਾਰੂ ਅਰੋੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕੌਂਸਲਰਾਂ ਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਤੇ ਆਮ ਲੋਕਾਂ ਨੇ ਯੋਗ ਸਮਾਗਮ ਵਿਚ ਸ਼ਿਰਕਤ ਕੀਤੀ |
ਅੰਤਰਰਾਸ਼ਟਰੀ ਦਿਵਸ ਮੌਕੇ ਡਰੀਮ ਪਰਿਵਾਰ ਵਲੋਂ ਯੋਗ ਦਿਵਸ ਮਨਾਇਆ
ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ)-ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡਰੀਮ ਪਰਿਵਾਰ ਵਲੋਂ ਯੋਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਯੋਗ ਕਲੱਬ ਅਤੇ ਰੋਟਰੀ ਕਲੱਬ ਦੀ ਪ੍ਰਧਾਨ ਡਾ.ਗਾਯਤਰੀ ਸ਼ੂਰ ਨੇ ਲਗਪਗ 10 ਆਮਨ, ਪ੍ਰਾਣਾਯਾਮ ਅਤੇ 3 ਸੂਰਯ ਨਮਸਕਾਰ ਮੰਤਰ ਸਹਿਤ ਸਾਰੇ ਯੋਗ ਸਾਧਕਾਂ ਨੂੰ ਕਰਵਾਇਆ | ਉਨ੍ਹਾਂ ਦੱਸਿਆ ਕਿ ਯੋਗ ਕਲਾਸ ਪਿਛਲੇ 3 ਸਾਲ ਤੋਂ ਚੱਲ ਰਹੀ ਹੈ, ਜਿਥੇ ਯੋਗ ਹੈ, ਉਥੇ ਰੋਗ ਨਹੀਂ, ਇਸ ਲਈ ਸਾਨੂੰ ਸਾਰਿਆਂ ਨੂੰ ਰੋਜਾਨਾ ਘੱਟੋ ਘੱਟ 1 ਘੰਟਾ ਯੋਗ ਕਰਨਾ ਚਾਹੀਦਾ ਹੈ | ਅੱਜ ਦੋ ਪ੍ਰਗਾਰਮ ਵਿਚ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਚੰਦਰ ਅਗਰਵਾਲ, ਰੋਜੀ ਅਗਰਵਾਲ, ਮਨੀਸ਼ ਅਰੋੜਾ ਭਿੱਖੀਵਿੰਡ, ਸੁਨੀਤਾ ਅਰੋੜਾ, ਸ੍ਰੀ ਗੋਪਾਲ ਗਊਸ਼ਾਲਾ ਪੰਡੋਰੀ ਗੋਲਾ ਦੇ ਸੈਕਟਰੀ ਹਰਿੰਦਰ ਅਗਰਵਾਲ, ਵਿਜੈ ਅਗਰਵਾਲ, ਡਾ. ਗੁਰੂਪੂਰਨ ਬਾਂਸਲ, ਰਵੀਨਾ ਬਾਂਸਲ, ਅਸ਼ੀਸ਼ ਗਰਗ, ਅਮਿਤ ਅਗਰਵਾਲ, ਪਾਰੂਲ, ਡਾ. ਸੂਰਜ ਸ਼ੁਰ, ਜੇ.ਪੀ, ਸ਼ੂਰ, ਡਾ. ਸੋਨਾਲੀ, ਅਮਨ ਸੂਦ, ਰਾਜੇਸ਼ ਲਾਡੀ, ਸਤਯਵੀਰ ਚੌਧਰੀ, ਅਸ਼ਵਨੀ ਬੱਬਰ, ਡਾ. ਪੂਨੀਆ, ਵਿੱਕੀ ਬਾਂਸਲ, ਅਮਨ ਸ਼ਰਮਾ ਆਦਿ ਮੌਜੂਦ ਸਨ | ਇਸ ਮੌਕੇ ਪਾਰਟੀ 'ਆਪ' ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਰਮਨ ਕੁਮਾਰ ਐਡਵੋਕੇਟ ਨੇ ਸਾਰਿਆਂ ਦਾ ਧੰਨਵਾਦ ਕੀਤਾ |
ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਯੋਗ ਦਿਵਸ ਮਨਾਇਆ
ਤਰਨ ਤਾਰਨ, 21 ਜੂਨ (ਇਕਬਾਲ ਸਿੰਘ ਸੋਢੀ)- ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਅਤੇੇ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਯੋਗਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਯੋਗ ਟਰੇਨਰ ਹਰਪ੍ਰੀਤ ਸਿੰਘ ਵਲੋਂ ਵੱਖ-ਵੱਖ ਯੋਗ ਆਸਨ ਕਰਵਾਏ ਗਏ | ਇਸ ਦੌਰਾਨ ਜਿੱਥੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਵੱਖ-ਵੱਖ ਯੋਗ ਆਸਨ ਕੀਤੇ ਗਏ, ਉਥੇ ਨਾਲ ਹੀ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਯੋਗ ਦੇ ਮਾਨਸਿਕ ਅਤੇ ਸਰੀਰਕ ਲਾਭ ਬਾਰੇ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਗਿਆ | ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਭਾਰਤ ਵਲੋਂ ਵਿਸ਼ਵ ਭਰ ਯੋਗ ਇਕ ਅੱਜ ਹੀ ਵਡਮੁੱਲੀ ਦੇਣ ਹੈ, ਜਿਸ ਨਾਲ ਵੱਡੀ ਗਿਣਤੀ 'ਚ ਲੋਕ ਸਰੀਰਿਕ ਤੰਦਰੁਸਤੀ ਪ੍ਰਾਪਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਾਲ 2025 ਦੀ ਥੀਮ 'ਯੋਗ ਫਾਰ ਸੈਲਫ ਐਂਡ ਸੁਸਾਇਟੀ' ਹੈ, ਜਿਸਦਾ ਮਤਲਬ ਵਿਅਕਤੀ ਅਤੇ ਸਮਾਜ ਲਈ ਯੋਗਾ ਦੀ ਅਹਿਮੀਅਤ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰੋਜਾਨਾ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਲਈ ਕੁਝ ਸਮਾਂ ਯੋਗ ਲਈ ਜਰੂਰ ਕੱਢਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਯੂਸ਼ ਵਿੰਗ ਅਤੇ ਮਾਸ ਮੀਡਿਆ ਵਿੰਗ ਵਲੋਂ ਵੱਖ-ਵੱਖ ਕਸਬਿਆਂ 'ਤੇ ਪਿੰਡਾਂ ਦੇ ਵਿਚ ਯੋਗਾ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦੇ ਫਾਇੰਦਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਵਰਿੰਦਰਪਾਲ ਕੌਰ, ਸਹਾਇਕ ਸਿਵਲ ਸਰਜਨ ਡਾ.ਸੁਰਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਰੂਪਮ ਚੌਧਰੀ, ਸੀਨੀਅਰ ਮੈਡੀਕਲ ਅਫਸਰ, ਸਰਕਾਰੀ ਹਸਪਤਾਲ ਤਰਨ ਤਾਰਨ ਡਾ. ਸਰਬਜੀਤ ਸਿੰਘ, ਐੱਸ.ਐੱਮ.ਓਮ. ਪੱਟੀ ਡਾ.ਆਸ਼ੀਸ਼ ਗੁਪਤਾ, ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਰਾਘਵ ਗੁਪਤਾ, ਡਾ.ਅਵਲੀਨ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਆਰ.ਬੀ. ਐੱਸ.ਕੇ ਦੇ ਡਾ.ਮਨਦੀਪ ਕੌਰ, ਆਰੂਸ਼ ਭੱਲਾ ਰਜਨੀ ਸ਼ਰਮਾ ਆਦਿ ਮੌਜੂਦ ਰਹੇ |
ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰੇਮ ਕੁਮਾਰ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਸ਼੍ਰੀਮਤੀ ਇੰਦੂ ਬਾਲਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਤਰਨ ਤਾਰਨ ਅਤੇ ਰਮੇਸ਼ ਕੁਮਾਰ ਜੁਡੀਸ਼ੀਅਲ ਮੈਜਿਸਟਰੇਟ ਤਰਨ ਤਾਰਨ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਯੋਗਾ ਦਿਵਸ ਮੌਕੇ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਦਾ ਸਾਰਾ ਸਟਾਫ਼ ਹਾਜ਼ਰ ਰਿਹਾ | ਇਸ ਮੌਕੇ ਯੋਗਾ ਕਰਵਾਉਣ ਲਈ ਅਮਨਦੀਪ ਸਿੰਘ ਯੋਗਾ ਟਰੇਨਰ ਤਰਨ ਤਾਰਨ, ਮਨਦੀਪ ਕੌਰ, ਹਰਪ੍ਰੀਤ ਕੌਰ ਅਤੇ ਨਵਨੀਤ ਕੌਰ ਯੋਗਾ ਟਰੇਨਰ ਹਾਜ਼ਰ ਰਹੇ | ਅਮਨਦੀਪ ਸਿੰਘ ਯੋਗਾ ਟਰੇਨਰ ਨੇ ਦੱਸਿਆ ਕਿ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਉਣ ਦੀ ਪਹਿਲ ਸਾਲ 2014 ਵਿਚ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਉਣਾ ਸ਼ੁਰੂ ਕੀਤਾ ਸੀ | ਸੰਯੁਕਤ ਰਾਸ਼ਟਰ ਦੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਹਰ ਸਾਲ 21 ਜੂਨ ਨੂੰ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ | ਅੰਤਰ ਰਾਸ਼ਟਰੀ ਯੋਗ ਦਿਵਸ 2014 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ | ਇਸ ਵਾਰ ਅੰਤਰ ਰਾਸ਼ਟਰੀ ਯੋਗ ਦਿਵਸ 2025 ਦੀ ਥੀਮ ਇਕ ਧਰਤੀ, ਇਕ ਸਿਹਤ ਲਈ ਯੋਗਾ ਦੇ ਸਿਧਾਂਤ ਦੇ ਨਾਲ ਵਨ ਵਰਲਡ, ਵਨ ਹੈਲਥ ਰੱਖੀ ਗਈ ਹੈ | ਇਸ ਸਾਲ ਯੋਗ ਦਿਵਸ ਦੀ ਇਸ ਥੀਮ ਨੂੰ ਕੇਂਦਰੀ ਆਯੂਸ਼ ਮੰਤਰਾਲੇ ਵਲੋਂ ਚੁਣਿਆ ਗਿਆ ਹੈ | ਇਸ ਤੋਂ ਇਲਾਵਾਂ ਯੋਗਾ ਕਰਵਾਉਣ ਲਈ ਪਹੁੰਚੀ ਟੀਮ ਨੇ ਵੱਖ-ਵੱਖ ਆਸਨਾ ਬਾਰੇ ਸਿੱਖਿਆ ਦਿੱਤੀ ਅਤੇ ਇਸ ਆਸਣਾਂ ਨੂੰ ਰੋਜ਼ਾਨਾ ਜੀਵਨ ਵਿਚ ਕਰਨ ਲਈ ਪ੍ਰੇਰਿਤ ਕੀਤਾ ਗਿਆ |
ਸਾਬਕਾ ਸੰਸਦੀ ਸਕੱਤਰ ਮੰਨਾ ਦੀ ਅਗਵਾਈ ਹੇਠ ਯੋਗ ਦਿਵਸ ਮਨਾਇਆ
ਮੀਆਂਵਿੰਡ, (ਸੰਧੂ)- ਪਿੰਡ ਮੀਆਂਵਿੰਡ ਵਿਖੇ ਭਾਜਪਾ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਤੋਂ ਪ੍ਰਧਾਨ ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਪਹੁੰਚੇ ਯੋਗਾ ਕੋਚ ਵਲੋਂ ਵੱਖ-ਵੱਖ ਕਿਰਿਆਵਾਂ ਰਾਹੀਂ ਯੋਗ ਕਰਨ ਦੇ ਆਸਣ ਕਰਵਾਏ | ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੰਨਾ ਮੀਆਂਵਿੰਡ ਨੇ ਕਿਹਾ ਕਿ 2014 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ ਦਾ ਪ੍ਰਸਤਾਵ ਰੱਖਿਆ ਸੀ ਤੇ ਉਸੇ ਦਿਨ 175 ਦੇਸ਼ਾਂ ਵਲੋਂ ਸਮਰਥਨ ਦਿੱਤਾ ਗਿਆ ਸੀ, ਜੋ ਆਪਣੇ ਆਪ ਵਿਚ ਇੱਕ ਰਿਕਾਰਡ ਹੈ ਅਤੇ ਇਸ ਯੋਗ ਦਿਵਸ ਨੂੰ ਅੱਜ ਪੂਰੀ ਦੁਨੀਆ ਵਿਚ ਮਨਾਉਂਦਿਆਂ ਹੋਇਆਂ ਗਿਆਰਾਂ ਸਾਲ ਹੋ ਗਿਆ ਹਨ | ਉਨ੍ਹਾਂ ਕਿਹਾ ਕਿ ਦੁਨੀਆ 'ਚ ਯੋਗ ਦੀ ਖੋਜ ਹੋ ਰਹੀ ਹੈ, ਉਨ੍ਹਾਂ ਯੋਗ ਹੁਣ ਸਿਰਫ਼ ਵਿਦਿਆ ਹੀ ਨਹੀਂ ਸਗੋਂ ਵਿਗਿਆਨ ਵੀ ਹੈ | ਉਨ੍ਹਾਂ ਕਿਹਾ ਕਿ ਜਿੱਥੇ ਅੱਜ ਦੇ ਜੀਵਨ ਸ਼ੈਲੀ ਵਿਚ ਯੋਗ ਦੀ ਭੂਮਿਕਾ ਵਧ ਰਹੀ ਹੈ, ਉੱਥੇ ਹੀ ਦੁਨੀਆ ਭਰ ਦੇ ਸੈਲਾਨੀ ਪ੍ਰਮਾਣਿਕ ਯੋਗ ਸਿੱਖਣ ਲਈ ਭਾਰਤ ਆ ਰਹੇ, ਜਿਸ ਨਾਲ ਸੈਰ ਸਪਾਟਾ, ਪ੍ਰਾਹੁਣਚਾਰੀ ਅਤੇ ਲਿਬਾਸ ਨਾਲ ਸਬੰਧਿਤ ਖੇਤਰ ਲੋਕਾਂ ਦੀ ਆਮਦ ਨਾਲ ਵਧ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਨਿੱਜੀ ਸਕੱਤਰ ਜਸਵੰਤ ਸਿੰਘ ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਟਾਂਗਰੀ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਲਾਡੀ ਪੁਰੇਵਾਲ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਤਲਵੰਡੀ, ਸਿਮਰਨਜੀਤ ਸਿੰਘ ਸਿਮਰਾ, ਭੋਲਾ ਸਿੰਘ ਜਵੰਦਪੁਰ, ਹਰਜੀਤ ਸਿੰਘ ਦੇਲਾਂਵਾਲ, ਹਰਭਜਨ ਸਿੰਘ ਚੌਧਰੀ ਆਦਿ ਹਾਜ਼ਰ ਸਨ
ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਹਰੀਕੇ ਪੱਤਣ, (ਸੰਜੀਵ ਕੁੰਦਰਾ)- ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸਰੀਰ ਨੂੰ ਤੰਦਰੁਸਤ ਰੱਖਣ ਵਾਲੇ ਆਸਣ ਕੀਤੇ ਗਏ | ਸਕੂਲ ਦੇ ਵਿਦਿਆਰਥੀਆਂ ਦੇ ਯੋਗ ਨਾਲ ਸੰਬੰਧਿਤ ਕੁਇਜ਼ ਮੁਕਾਬਲੇ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਪੰਪਲਜੀਤ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗਾ ਦੀ ਸਾਡੇ ਜੀਵਨ ਵਿਚ ਮਹੱਤਤਾ ਤੋਂ ਜਾਣੂ ਕਰਵਾਇਆ | ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਯੋਗ ਨੂੰ ਅਪਣਾ ਕੇ ਤੰਦਰੁਸਤ ਅਤੇ ਸਿਹਤਮੰਦ ਜੀਵਨ ਜਿਉਣ ਦਾ ਸੰਦੇਸ਼ ਦਿੱਤਾ |
ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ
ਗੋਇੰਦਵਾਲ ਸਿਾਹਬ, 21 ਜੂਨ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕੀ ਟੀਮ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਸਵੇਰ ਦੇ ਸਮੇਂ ਖੁੱਲ੍ਹੇ ਮੈਦਾਨ ਵਿਚ ਯੋਗਾ ਸੈਸ਼ਨ ਕਰਵਾਇਆ ਕੀਤਾ ਗਿਆ | ਜਿਸ ਵਿਚ ਯੋਗਾ ਅਧਿਆਪਕਾਂ ਦੇ ਦਿਸ਼ਾ-ਨਿਰਦੇਸ਼ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਆਸਨ, ਪ੍ਰਣਾਇਮ ਅਤੇ ਧਿਆਨ ਦੀਆਂ ਵਿਧੀਆਂ ਦਾ ਅਭਿਆਸ ਕੀਤਾ | ਯੋਗਾ ਸੈਸ਼ਨ ਦੀ ਸ਼ੁਰੂਆਤ ਸੂਰਝਯ ਨਮਸਕਾਰ ਨਾਲ ਕੀਤੀ ਗਈ | ਇਨ੍ਹਾਂ ਆਸਣਾਂ ਦੁਆਰਾ ਵਿਦਿਆਰਥੀਆਂ ਨੇ ਆਪਣੇ ਸਰੀਰ ਅਤੇ ਮਨ ਨੂੰ ਤੰਦਰੁਸਤ ਬਣਾਉਣ ਦੀ ਮਹੱਤਤਾ ਨੂੰ ਸਮਝਿਆ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਲਜੀਤ ਕੌਰ ਰੰਧਾਵਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 'ਯੋਗਾ ਸਿਰਫ਼ ਸਰੀਰਕ ਅਭਿਆਸ ਨਹੀਂ, ਸਗੋਂ ਮਨੁੱਖੀ ਜੀਵਨ ਵਿੱਚ ਸੰਤੁਲਨ, ਅਨੁਸ਼ਾਸਨ ਅਤੇ ਆਤਮਿਕ ਉਨੱਤੀ ਲਈ ਇੱਕ ਮਹੱਤਵਪੂਰਨ ਸਾਧਨ ਹੈ' | ਇਹ ਅਜਿਹੀਆਂ ਗਤੀਵਿਧੀਆਂ ਨਵੀਂ ਪੀੜ੍ਹੀ ਵਿੱਚ ਸਿਹਤਮੰਦ ਅਤੇ ਚੰਗੀ ਜੀਵਨ ਸ਼ੈਲੀ ਵਿਧਾਉਣ ਵਿਚ ਸਹਾਇਕ ਹਨ | ਇਸ ਮੌਕੇ ਪਿ੍ੰਸੀਪਲ ਰਵਿੰਦਰ ਕੌਰ ਮਦਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ 'ਅੱਜ ਦੇ ਵਿਗਿਆਨਕ ਯੁੱਗ ਵਿਚ ਜਿਥੇ ਮਨੁੱਖ ਅਕਸਰ ਤਣਾਅ ਅਤੇ ਉਲਝਣਾਂ ਦਾ ਸ਼ਿਕਾਰ ਹੁੰਦਾ ਹੈ, ਉਥੇ ਯੋਗਾ ਇਕ ਐਸਾ ਮਾਧਿਅਮ ਹੈ, ਜੋ ਜੀਵਨ ਵਿਚ ਆਤਮਿਕ ਸ਼ਾਂਤੀ, ਸ਼ਾਰੀਰਕ ਤੰਦਰੁਸਤੀ ਅਤੇ ਮਾਨਸਿਕ ਸੰਤੁਲਨ ਲਿਆਉਂਦਾ ਹੈ | ਇਸ ਤਰ੍ਹਾਂ ਦੀਆਂ ਗਤੀਵਿਧੀਆਂ ਸਾਡੀਆਂ ਨਵੀਂ ਪੀੜ੍ਹੀਆਂ ਵਿਚ ਤੰਦਰੁਸਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੀਆਂ ਹਨ |
ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਯੋਗ ਦਿਵਸ ਮਨਾਇਆ
ਗੋਇੰਦਵਾਲ ਸਾਹਿਬ, 21 ਜੂਨ (ਸਕੱਤਰ ਸਿੰਘ ਅਟਵਾਲ)- ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੌਇੰਦਵਾਲ ਸਾਹਿਬ ਵਿਖੇ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਯੋਗ ਦਿਵਸ ਦੁਰਾਨ ਸੂਰਜ ਨਮਸਕਾਰ, ਅਨੂਲੋਮਵਿਲੋਮ, ਕਪਾਲ ਭਾਤੀ, ਵਜਰ ਆਸਣ ਸ਼ਾਮਿਲ ਹਨ , ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਬਲਜੀਤ ਕੌਰ ਔਲਖ ਨੇ ਯੋਗ ਕਰਨਾ ਹਰੇਕ ਵਿਅਕਤੀ ਲਈ ਜ਼ਰੂਰੀ ਹੈ ਕਿਉਂਕਿ ਤੰਦਰੁਸਤ ਸਰੀਰ ਵਿਚ ਤੰਦਰੁਸਤ ਦਿਮਾਗ ਹੁੰਦਾ ਹੈ, ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰੀਰ ਨੂੰ ਪੇਸ਼ ਆਉਣ ਵਾਲੀਆਂ ਬਿਮਾਰੀਆਂ ਦਾ ਸਾਹਮਣਾ ਕੀਤਾ ਜਾ ਸਕੇ | ਖੇਡਾਂ ਅਤੇ ਯੋਗ ਦਿਵਸ ਮੌਕੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਸਾਲਾਨਾ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਯੋਗ ਦਿਵਸ ਬਾਰੇ ਅਧਿਆਪਕ ਕੁਲਦੀਪ ਸਿੰਘ ਅਤੇ ਸਪੋਰਟਸ ਟੀਚਰ ਰਣਜੀਤ ਕੌਰ ਨੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ, ਸਮੂਹ ਟੀਚਰ ਅਤੇ ਵੱਡੇ ਪੱਧਰ ਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ |
ਮਾਨਸਿਕ ਤਣਾਅ ਤੋਂ ਛੁਟਕਾਰੇ ਤੇ ਨਰੋਈ ਸਿਹਤ ਲਈ ਯੋਗਾ ਜ਼ਰੂਰੀ- ਡਾਕਟਰ ਰਟੌਲ
ਝਬਾਲ, 21 ਜੂਨ (ਸੁਖਦੇਵ ਸਿੰਘ)-ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਜੀਤ ਸਿੰਘ ਰਟੌਲ ਦੀ ਦੇਖਰੇਖ ਹੇਠ ਸੀ.ਐੱਚ.ਸੀ. ਝਬਾਲ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾਕਟਰ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਜੀਤ ਸਿੰਘ ਰਟੌਲ ਨੇ ਸਿਹਤ ਕਰਮੀਆਂ ਅਤੇ ਮੌਜੂਦ ਲੋਕਾਂ ਨੂੰ ਨਰੋਈ ਸਿਹਤ, ਅਨੁਸ਼ਾਸਨਬੱਧ ਜੀਵਨ ਜੀਣ ਅਤੇ ਮਾਨਸਿਕ ਤਣਾਅ ਤੋਂ ਛੁਟਕਾਰਾ ਪਾਉਣ ਲਈ ਯੋਗਾ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿਚ ਸ਼ਾਮਿਲ ਕਰਨ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਸਾਡਾ ਸ਼ਰੀਰ ਤੰਦਰੁਸਤ ਰਹਿੰਦਾ ਹੈ ਅਤੇ ਸਾਡੀ ਮਾਨਸਿਕਤਾ ਵੀ ਸੰਤੁਸ਼ਟ ਰਹਿੰਦੀ ਹੈ | ਯੋਗਾ ਕਰਨ ਨਾਲ ਸਾਨੂੰ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ | ਇਸ ਕਰਕੇ ਸਾਨੂੰ ਸਾਰਿਆਂ ਨੂੰ ਸਵੇਰੇ ਯੋਗਾ ਕਰਨਾ ਚਾਹੀਦਾ ਹੈ | ਬਲਾਕ ਐਜੂਕੇਟਰ ਗੁਰਲਾਲ ਸਿੰਘਨੇ ਦੱਸਿਆ ਕਿ ਯੋਗਾ ਸਿਰਫ਼ ਸ਼ਰੀਰਕ ਕਸਰਤ ਨਹੀਂ ਸਗੋਂ ਇਕ ਜੀਵਨ ਸ਼ੈਲੀ ਹੈ | ਇਸ ਮੌਕੇ ਸੀ.ਐੱਚ.ਸੀ. ਝਬਾਲ ਦੇ ਸਮੂਹ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਜ਼ਖ਼ਮੀ ਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਝਬਾਲ ਪੁਲਿਸ ਵਲੋਂ ਲੋਕਾਂ ਨੂੰ ਡਰਾ-ਧਮਕਾ ਕੇ ਫਿਰੌਤੀ ਮੰਗਣ ਵਾਲੇ 2 ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।