20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ

ਅਜੀਤ ਡੈਸਕ 22-06-2025
ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਨੂੰ ਤੇਜਧਾਰ ਹਥਿਆਰਾਂ ਨਾਲ ਕੁੱਟਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਪ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਅਨੂਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਜਹਾਂਗੀਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਪਾਸ 2 ਕਿੱਲੇ ਜ਼ਮੀਨ ਮਾਲਕੀ ਹੈ | ਉਸਦੀ ਜ਼ਮੀਨ ਲਖਬੀਰ ਸਿੰਘ ਪੁੱਤਰ ਬਚਨ ਸਿੰਘ ਦੀ ਜ਼ਮੀਨ ਨਾਲ ਲੱਗਦੀ ਹੈ | ਲਖਬੀਰ ਸਿੰਘ ਕਹਿੰਦਾ ਕਿ ਜੋ ਜ਼ਮੀਨ ਤੇਰੇ ਵੱਲ ਆਉਂਦੀ ਹੈ, ਉਹ ਮੈੈਂ ਵਾਹੁਣੀ ਹੈ | ਉਹ ਆਪਣੀ ਜ਼ਮੀਨ ਵਿਚ ਕੰਮ ਕਰ ਰਿਹਾ ਸੀ ਤਾਂ ਲਖਬੀਰ ਸਿੰਘ, ਅਵਤਾਰ ਸਿੰਘ ਪੁੱਤਰ ਨਿਰੰਜਣ ਸਿੰਘ, ਸਾਬੀ ਡਾਕਟਰ ਪੁੱਤਰ ਲਖਬੀਰ ਸਿੰਘ, ਗੋਰਾ ਪੁੱਤਰ ਨਿਰੰਜਣ ਸਿੰਘ ਵਾਸੀ ਜਹਾਗੀਰ ਨੇ ਹਮ ਸਲਾਹ ਹੋ ਕੇ ਉਸਨੂੰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਜ਼ਖ਼ਮੀ ਕੀਤਾ | ਉਹ ਸਰਕਾਰੀ ਹਸਪਤਾਲ ਮੀਆਂਵਿੰਡ ਦਾਖ਼ਲ ਹੈ | ਜਾਂਚ ਅਧਿਕਾਰੀ ਏ.ਐੱਸ.ਆਈ.ਗੁਰਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਦਿੱਲੀ ਤੋਂ ਗੱਡੀਆਂ ਸਸਤੀਆਂ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 20 ਲੱਖ ਦੀ ਠੱਗੀ ਅਗਲੀ ਖ਼ਬਰ ਰੇਲਵੇ ਫਾਟਕ ਰਹੇਗਾ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।