20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 22-06-2025
ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)- ਯੋਗ ਮਨ ਅਤੇ ਸਰੀਰ ਦੀ ਏਕਤਾ ਦਾ ਪ੍ਰਤੀਕ ਹੈ | ਇਹ ਮਨੁੱਖ ਅਤੇ ਕੁਦਰਤ ਦੇ ਵਿਚਕਾਰ ਸੰਤੁਲਨ, ਵਿਚਾਰ, ਸੰਜਮ ਅਤੇ ਪੂਰਨਤਾ ਦੇ ਨਾਲ ਨਾਲ ਸਿਹਤ ਅਤੇ ਚੰਗੀ ਭਲਾਈ ਲਈ ਇਕ ਸਮੁੱਚੀ ਦਿ੍ਸ਼ਟੀਕੋਣ ਪ੍ਰਦਾਨ ਕਰਦਾ ਹੈ | ਇਨ੍ਹਾਂ ਸਭ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਚੀਫ਼ ਖਾਲਸਾ ਦੀਵਾਨ ਦੇ ਅਧੀਨ ਹੇਠ ਚੱਲ ਰਹੀ ਜ਼ਿਲ੍ਹੇ ਦੀ ਪ੍ਰਸਿੱਧ ਵਿਦਿਆ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਆਨਲਾਈਨ ਗਤੀਵਿਧੀਆਂ ਜਿਵੇਂ ਕਿ ਮਾਪਿਆਂ ਨਾਲ ਯੋਗ ਕਰਨਾ, ਯੋਗਾ ਦਾ ਲੋਗੋ ਅਤੇ ਪੋਸਟਰ ਤਿਆਰ ਕਰਨਾ, ਯੋਗਾ ਨਾਲ ਸੰਬੰਧਿਤ ਨਾਰੇ ਲਿਖਣ ਅਤੇ ਭਾਸ਼ਣ ਦੇਣਾ ਅਤੇ ਵੱਖ-ਵੱਖ ਯੋਗ ਆਸਨ ਦਿਖਾਉਣ ਦੀ ਵਿਵਸਥਾ ਕੀਤੀ ਗਈ | ਵਿਦਿਆਰਥੀਆਂ ਨੇ ਇਨ੍ਹਾਂ ਸਭ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਕਲਾਸ ਅਧਿਆਪਕਾਂ ਨੂੰ ਭੇਜੀਆਂ | ਇਸ ਮੌਕੇ ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਗਏ ਯੋਗ ਕੈਂਪ ਵਿਚ ਵੀ ਭਾਗ ਲਿਆ, ਜਿੱਥੇ ਉਨ੍ਹਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ ਅਤੇ ਸਿਹਤਮੰਦ ਰਹਿਣ ਦੀ ਜਾਣਕਾਰੀ ਵੀ ਦਿੱਤੀ ਗਈ | ਇਸ ਕੈਂਪ ਵਿਚ ਸਕੂਲ ਦੇ ਪਿ੍ੰਸੀਪਲ ਸਤਵੰਤ ਸਿੰਘ ਬੈਂਸ ਅਤੇ ਅਧਿਆਪਕਾਂ ਨੇ ਵੀ ਯੋਗ ਅਭਿਆਸ ਕੀਤਾ | ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੀ ਸਥਾਨਕ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਇੰਚਾਰਜ ਹਰਜੀਤ ਸਿੰਘ, ਉਪ ਪ੍ਰਧਾਨ ਅਤੇ ਸਕੂਲ ਮੈਂਬਰ ਇੰਚਾਰਜਗੁਰਿੰਦਰ ਸਿੰਘ, ਮੈਂਬਰ ਇੰਚਾਰਜ ਨਵਜੋਤ ਸਿੰਘ ਅਤੇ ਮੈਂਬਰ ਇੰਚਾਰਜ ਰਣਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਯੋਗ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਯੋਗ ਆਸਨਾਂ ਰਾਹੀਂ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਦੋਵੇਂ ਤੌਰ 'ਤੇ ਲਾਭ ਮਿਲਦਾ ਹੈ | ਸਕੂਲ ਦੇ ਪਿ੍ੰਸੀਪਲ ਸਤਵੰਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਸਾਲ ਦਾ ਥੀਮ ਹੈ, 'ਇਕ ਧਰਤੀ, ਇਕ ਸਿਹਤ ਲਈ ਯੋਗ', ਜਿਸਦਾ ਅਰਥ ਹੈ ਕਿ ਜਿਵੇਂ ਧਰਤੀ ਇਕ ਹੈ, ਓਸੇ ਤਰ੍ਹਾਂ ਸਾਡੀ ਸਿਹਤ ਵੀ ਇਕ ਹੀ ਹੈ, ਜਿਸਨੂੰ ਸਿਹਤਮੰਦ ਰੱਖਣਾ ਸਾਡੀ ਜਿੰਮੇਵਾਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਯੋਗ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗ ਮਾਨਸਿਕ ਤਣਾਅ ਤੋਂ ਮੁਕਤੀ ਦਿੰਦਾ ਹੈ ਅਤੇ ਮਨ ਦੀ ਏਕਾਗਰਤਾ ਵਧਾਉਂਦਾ ਹੈ |
ਪਿਛਲੀ ਖ਼ਬਰ ਵਿਜ਼ਡਮ ਸਕੂਲ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਦਿੱਲੀ ਤੋਂ ਗੱਡੀਆਂ ਸਸਤੀਆਂ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 20 ਲੱਖ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।