20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਤਰਨ ਤਾਰਨ ਦੇ ਨੌਜਵਾਨ ਹਰਪ੍ਰੀਤ ਸਿੰਘ ਦੀ ਕੰਢੀ ਨਹਿਰ 'ਚ ਡੁੱਬਣ ਨਾਲ ਮੌਤ

ਅਜੀਤ ਡੈਸਕ 22-06-2025
ਤਲਵਾੜਾ, 21 ਜੂਨ (ਮਹਿਤਾ)-ਦਾਤਾਰਪੁਰ ਦੇ ਨਜ਼ਦੀਕ ਕੰਡੀ ਨਹਿਰ ਵਿਚ ਇਕ ਨੌਜਵਾਨ ਦੀ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ (22) ਪੁੱਤਰ ਸੁਖਦੇਵ ਸਿੰਘ ਪਿੰਡ ਬੈਂਕਾਂ (ਭੀਖੀ ਪਿੰਡ) ਤਰਨ ਤਾਰਨ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਦਾਤਾਰਪੁਰ-ਤਲਵਾੜਾ ਰੋਡ 'ਤੇ ਕੁਝ ਨੌਜਵਾਨ ਨਮੋਲੀ ਭਟੋਲੀ ਖੇਤਰ 'ਚ ਕੰਡੀ ਨਹਿਰ 'ਤੇ ਨਹਾ ਰਹੇ ਸਨ ਕਿ ਇਕ ਨੌਜਵਾਨ ਦੇਖਦੇ ਹੀ ਦੇਖਦੇ ਪਾਣੀ ਵਿੱਚ ਡੁੱਬ ਗਿਆ | ਖੇਤਰ ਦੇ ਲੋਕ ਖਬਰ ਸੁਣ ਕੇ ਦਾਤਾਰਪੁਰ ਦੇ ਨਜਦੀਕ ਕਮਾਹੀ ਦੇਵੀ ਬਾਈਪਾਸ ਦੇ ਨੇੜੇ ਭਾਰੀ ਗਿਣਤੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ | ਕੰਡੀ ਨਹਿਰ ਵਿੱਚ ਡੁੱਬੇ ਨੌਜਵਾਨ ਦੀ ਲਾਸ਼ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਅੱਜ ਨਹਿਰ 'ਚੋਂ ਬਾਹਰ ਕੱਢਿਆ ਗਿਆ | ਇਹ ਨੌਜਵਾਨ ਕਿਸੇ ਫਾਈਨੈਂਸ ਕੰਪਨੀ ਵਿਚ ਕੰਮ ਕਰਦਾ ਸੀ ਤੇ ਇਧਰ ਕਿਸ਼ਤਾਂ ਇਕੱਠੀਆਂ ਕਰਨ ਲਈ ਆਇਆ ਹੋਇਆ ਸੀ | ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਮਿ੍ਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਪਿੰਡ ਦੇਲਾਂਵਾਲ ਦੇ 6 ਪਰਿਵਾਰ ਮੰਨਾ ਮੀਆਂਵਿੰਡ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ <br/> ਅਗਲੀ ਖ਼ਬਰ ਵਿਜ਼ਡਮ ਸਕੂਲ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।