20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪਿੰਡ ਦੇਲਾਂਵਾਲ ਦੇ 6 ਪਰਿਵਾਰ ਮੰਨਾ ਮੀਆਂਵਿੰਡ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ <br/>

ਅਜੀਤ ਡੈਸਕ 22-06-2025
ਮੀਆਂਵਿੰਡ, 21 ਜੂਨ (ਸੰਧੂ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਭਾਜਪਾ ਪ੍ਰਧਾਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਦੀ ਅਗਵਾਈ ਹੇਠ ਆਏ ਦਿਨ ਵੱਖ ਪਿੰਡਾਂ ਦੇ ਲੋਕ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਬੀਤੇ ਕੱਲ੍ਹ ਵੀ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦੇਲਾਂਵਾਲ ਦੇ 6 ਪਰਿਵਾਰ ਜਿੰਨ੍ਹਾਂ ਵਿਚ ਲਖਵਿੰਦਰ ਸਿੰਘ ਫ਼ੌਜੀ, ਸਤਨਾਮ ਸਿੰਘ, ਮੰਗਲ ਸਿੰਘ, ਗੁਰਜੰਟ ਸਿੰਘ, ਵਰਿੰਦਰ ਸਿੰਘ, ਚਰਨਜੀਤ ਸਿੰਘ ਆਦਿ ਭਾਜਪਾ ਵਰਕਰ ਹਰਜੀਤ ਸਿੰਘ ਦੇਲਾਂਵਾਲ ਦੀ ਪ੍ਰੇਰਨਾ ਸਦਕਾ ਭਾਜਪਾ ਵਿਚ ਸ਼ਾਮਿਲ ਹੋ ਗਏ | ਜਿੰਨ੍ਹਾਂ ਨੂੰ ਸਾਬਕਾ ਵਿਧਾਇਕ ਮੰਨਾ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਦਾ ਹਰ ਯਤਨ ਕਰ ਰਹੇ ਹਨ ਤੇ ਹੁਣ ਪੰਜਾਬ ਦੇ ਲੋਕ ਵੀ ਭਾਜਪਾ ਨੂੰ ਪੰਜਾਬ ਦੀ ਵਾਗਡੋਰ ਸੌਂਪਣ ਲਈ ਤਿਆਰ ਬੈਠੇ ਹਨ, ਜਿਸ ਕਰਕੇ ਨਿੱਤ ਦਿਨ ਵੱਖ ਵੱਖ ਪਾਰਟੀਆਂ ਨਾਲ ਜੁੜੇ ਹੋਏ ਲੋਕ ਭਾਜਪਾ ਦੀ ਅਗਵਾਈ ਕਬੂਲ ਰਹੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ, ਨਿੱਜੀ ਸਕੱਤਰ ਜਸਵੰਤ ਸਿੰਘ ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਲਾਡੀ ਪੁਰੇਵਾਲ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ, ਭੋਲਾ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਰਹਾਣਾ ਦੇ ਨੌਜਵਾਨਾਂ ਵਲੋਂ ਗ੍ਰੰਥੀ ਭਾਈ ਜੋਗਾ ਸਿੰਘ ਦਾ ਮੋਟਰਸਾਈਕਲ ਨਾਲ ਸਨਮਾਨ ਅਗਲੀ ਖ਼ਬਰ ਤਰਨ ਤਾਰਨ ਦੇ ਨੌਜਵਾਨ ਹਰਪ੍ਰੀਤ ਸਿੰਘ ਦੀ ਕੰਢੀ ਨਹਿਰ 'ਚ ਡੁੱਬਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।