20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਨੌਜਵਾਨ ਨਸ਼ੇ ਛੱਡ ਕੇ ਖੇਡਾਂ ਪ੍ਰਤੀ ਪ੍ਰੇਰਿਤ ਹੋਣ-ਸੰਘਾ

ਅਜੀਤ ਡੈਸਕ 22-06-2025
ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ)-ਪੰਜਾਬ ਦੀ ਨੌਜਵਾਨੀ ਜੋ ਨਸ਼ਿਆਂ ਦੀ ਦਲਦਲ ਵਿਚ ਧੱਸਦੀ ਜਾ ਰਹੀ ਹੈ, ਉਸ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਉਥੇ ਹਰੇਕ ਵਿਅਕਤੀ ਦਾ ਫਰਜ ਬਣਦਾ ਹੈ ਕਿ ਉਹ ਜਿਹੜੇ ਨੌਜਵਾਨ ਨਸ਼ਿਆਂ ਵਿਚ ਲਿਪਤ ਹੋਏ ਹਨ, ਉਨ੍ਹਾਂ ਨੂੰ ਸਮਝਾ ਬੁਝਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਉਪਰਾਲੇ ਕਰਨ ਤਾਂ ਜੋ ਨੌਜਵਾਨ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਨਿਕਲ ਸਕਣ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਮਾਜ ਸੇਵਕ ਕਸ਼ਮੀਰ ਸਿੰਘ ਸੰਘਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਏ ਦਿਨ ਪੰਜਾਬ ਵਿਚ ਨਸ਼ਿਆਂ ਦੀ ਭੇਟ ਮਾਪਿਆਂ ਦੇ ਪੁੱਤ, ਭੈਣਾਂ ਦੇ ਭਰਾ, ਵਿਆਹੁਤਾ ਦੇ ਪਤੀ ਚੜ ਰਹੇ ਹਨ, ਜੋ ਕਿ ਬਹੁਤ ਹੀ ਦੁਖਦਾਈ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਛੱਡ ਕੇ ਆਪਣੇ ਪਰਿਵਾਰਾਂ ਦਾ ਸਹਾਰਾ ਬਣ ਅਤੇ ਖੇਡਾਂ ਵੱਲ ਪ੍ਰੇਰਿਤ ਹੋਣ | ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ, ਵੱਸਣ ਸਿੰਘ, ਬਿੱਟੂ, ਸਾਹਿਬ ਸਿੰਘ ਤੋਂ ਇਲਾਵਾ ਹੋਰ ਨੌਜਵਾਨ ਮੌਜੂਦ ਸਨ |
ਪਿਛਲੀ ਖ਼ਬਰ ਬੀ. ਐੱਸ. ਐੱਫ. ਕੈਂਪ ਖੇਮਕਰਨ ਵਿਖੇ ਯੋਗਾ ਕੈਂਪ ਲਗਾਇਆ ਅਗਲੀ ਖ਼ਬਰ ਮਰਹਾਣਾ ਦੇ ਨੌਜਵਾਨਾਂ ਵਲੋਂ ਗ੍ਰੰਥੀ ਭਾਈ ਜੋਗਾ ਸਿੰਘ ਦਾ ਮੋਟਰਸਾਈਕਲ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।