20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਭਿੱਖੀਵਿੰਡ ਵਿਖੇ ਗਤਕਾ ਮੁਕਾਬਲੇ ਕਰਵਾਏ

ਅਜੀਤ ਡੈਸਕ 22-06-2025
ਭਿੱਖੀਵਿੰਡ, 21 ਜੂਨ (ਬੌਬੀ)-ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਪਹੂਲਾ ਭਿੱਖੀਵਿੰਡ ਵਿਖੇ ਬੱਚਿਆਂ ਦੇ ਗਤਕਾ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਕਰਵਾਏ ਗਏ | ਮੁਕਾਬਲੇ ਦੌਰਾਨ ਪਹੁੰਚੇ ਮਨਦੀਪ ਕੌਰ ਸੰਧੂ ਕੌਮੀ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਪੰਜਾਬ ਅਕਾਲੀ ਦਲ (ਅੰਮਿ੍ਤਸਰ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਜੂਨ ਨੂੰ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਅਸੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਅਸ਼ਤਰ-ਸ਼ਸ਼ਤਰ ਦੀ ਵਿਦਿਆ ਬੱਚਿਆਂ ਨੂੰ ਸਿਖਾਉਣ ਲਈ ਹਰ ਸਾਲ 21 ਨੂੰ ਪੰਜਾਬ ਵਿਚ ਗਤਕੇ ਮੁਕਾਬਲੇ ਕਰਵਾ ਕੇ ਇਸ ਦਿਵਸ ਨੂੰ ਮਨਾਵਾਂਗੇ | ਉਨ੍ਹਾਂ ਦੱਸਿਆ ਕਿ ਗਤਕਾ ਮੁਕਾਬਲਿਆਂ ਵਿਚ ਬੱਚਿਆਂ ਵਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ | ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਨੇ ਬੱਚਿਆਂ ਨੂੰ ਕਿਹਾ ਕਿ ਉਹ ਆਪਣੇ ਗੁਰੂਆਂ ਦੇ ਦਰਸਾਏ ਹੋਏ ਮਾਰਗ 'ਤੇ ਚੱਲਦੇ ਹੋਏ ਗਤਕਾ ਸਿੱਖਣ ਤਾਂ ਜਰੂਰਤ ਪੈਣ 'ਤੇ ਉਹ ਆਪਣੀ ਅਤੇ ਦੂਸਰਿਆਂ ਦੀ ਰੱਖਿਆ ਕਰ ਸਕਣ |
ਪਿਛਲੀ ਖ਼ਬਰ ਪੱਟੀ ਪੁਲਿਸ ਵਲੋਂ 1 ਕਿਲੋ 507 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ- ਡੀ.ਐੱਸ.ਪੀ. ਲਵਕੇਸ਼ <br/> ਅਗਲੀ ਖ਼ਬਰ ਬੀ. ਐੱਸ. ਐੱਫ. ਕੈਂਪ ਖੇਮਕਰਨ ਵਿਖੇ ਯੋਗਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।