20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ <br/>

ਅਜੀਤ ਡੈਸਕ 22-06-2025
ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)- ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਚਾਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਤੰਬਰ 2014 ਵਿਚ ਸੰਯੁਕਤ ਰਾਸ਼ਟਰ ਮਹਾਂ ਸਭਾ ਨੂੰ ਆਪਣੇ ਸੰਬੋਧਨ ਦੌਰਾਨ ਪ੍ਰਸਤਾਵਿਤ ਕੀਤਾ ਸੀ, ਯੋਗਾ ਨੂੰ ਭਾਰਤ ਦੀ ਪ੍ਰਾਚੀਨ ਪਰੰਪਰਾ ਦੇ ਇਕ ਅਨਮੋਲ ਤੋਹਫੇ ਵਜੋਂ ਮਾਨਤਾ ਦਿੰਦੇ ਹੋਏ ਸਰੀਰਿਕ ਅਤੇ ਮਾਨਸਿਕ ਅਵਸਥਾ ਨੂੰ ਮਜ਼ਬੂਤ ਕਰਨ ਦੇ ਮਹਾਨ ਮੰਤਵ ਤਹਿਤ 21 ਜੂਨ ਨੂੰ ਅੰਤਰ ਰਾਸ਼ਟਰੀ ਯੋਗ ਦਿਵਸ ਵਜੋਂ ਘੋਸ਼ਿਤ ਕੀਤਾ ਗਿਆ ਸੀ | ਜਿਸ ਵਿਚ 177 ਮੈਂਬਰ ਦੇਸ਼ਾਂ ਨੇ ਯੋਗਾ ਦੀ ਸਰਵ ਵਿਆਪਰਕ ਅਪੀਲ ਨੂੰ ਦਰਸਾਉਂਦੇ ਹੋਏ ਪ੍ਰਸਤਾਵ ਨੂੰ ਸਹਿ-ਪ੍ਰਾਯੋਜਿਤ ਕੀਤਾ | ਇਹ ਜਾਣਕਾਰੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਤਰਨ ਤਾਰਨ ਸਥਿਤ ਗਾਂਧੀ ਪਾਰਕ ਵਿਖੇ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਉਣ ਮੌਕੇ ਪ੍ਰੈੱਸ ਨਾਲ ਰੂ-ਬਰੂ ਹੁੰਦਿਆਂ ਸਾਂਝੀ ਕੀਤੀ | ਇਸ ਮੌਕੇ ਪ੍ਰਧਾਨ ਸੰਧੂ ਨੇ ਯੋਗਾ ਕਰਕੇ ਸਮਾਜ ਨੂੰ ਨਰੋਈ ਸਿਹਤ ਅਤੇ ਨਰੋਏ ਸਮਾਜ ਸਿਰਜਣ ਦਾ ਸੰਦੇਸ਼ ਵੀ ਦਿੱਤਾ | ਉਨ੍ਹਾਂ ਕਿਹਾ ਕਿ ਇਨਸਾਨ ਆਪਣੀ ਭੱਜ ਦੌੜ ਦੀ ਜਿੰਦਗੀ ਵਿਚੋਂ ਸਮਾਂ ਕੱਢ ਕੇ ਇਸ ਮਹਾਨ ਕਾਰਜ ਨੂੰ ਕਰੇ ਤਾਂ ਕਿ ਤਣਾਅ, ਚਿੰਤਾ, ਉਦਾਸੀ ਘੱਟ ਹੋ ਕੇ ਸਾਨੂੰ ਬੀਮਾਰੀਆਂ ਤੋਂ ਵੀ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਯੋਗਾ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹਿਚਾਣ ਦਿਵਾ ਕੇ ਪੂਰੀ ਦੁਨੀਆ ਦੇ ਲੋਕਾਂ ਦੇ ਜੀਵਨ ਵਿਚ ਸ਼ਾਂਤੀ ਅਤੇ ਸੁੱਖ ਲਿਆਉਣ ਦਾ ਜੋ ਸੁਪਨਾ ਸਿਰਜਿਆ ਸੀ ਅੱਜ ਕਰੋੜਾਂ ਲੋਕ ਯੋਗ ਰਾਹੀਂ ਆਪਣੀ ਜਿੰਦਗੀ ਨੂੰ ਸਵਰਗ ਵਾਂਗ ਬਣਾ ਚੁੱਕੇ ਹਨ, ਸਾਨੂੰ ਵੀ ਸਾਰਿਆਂ ਨੂੰ ਇਕ ਦਿਨ ਵਿੱਚ ਘੱਟ ਤੋਂ ਘੱਟ 45 ਮਿੰਟ ਦਾ ਸਵੇਰੇ ਵੇਲੇ ਸਮਾਂ ਕੱਢ ਕੇ ਯੋਗ ਅਭਿਆਸ ਕਰਨਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਸੰਘ ਸੰਚਾਲਕ ਹੰਸਰਾਜ ਚੌਧਰੀ, ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ, ਮੀਤ ਪ੍ਰਧਾਨ ਰਿਤੇਸ਼ ਚੋਪੜਾ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਾਪੂਈ, ਐੱਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸਰਕਲ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ, ਸੀਨੀਅਰ ਆਗੂ ਪਵਨ ਕੁੰਦਰਾ, ਸੀਨੀਅਰ ਆਗੂ ਪਵਨ ਦੇਵਗਨ, ਜ਼ਿਲ੍ਹਾ ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਹਰਮਨਜੀਤ ਸਿੰਘ ਕੱਲਾ ਜਿਲੇ ਦੇ ਸਾਰੇ ਹੀ ਸਰਕਲ ਪ੍ਰਧਾਨ, ਮੋਰਚਿਆਂ ਦੇ ਅਹੁਦੇਦਾਰ, ਸੈੱਲਾਂ ਦੇ ਕਨਵੀਨਰ ਅਤੇ ਹੋਰ ਵੀ ਪ੍ਰਮੁੱਖ ਆਗੂ ਅਤੇ ਤਰਨਤਾਰਨ ਇਲਾਕੇ ਦੀਆਂ ਹੋਰ ਵੀ ਪ੍ਰਮੁੱਖ ਸਖਸ਼ੀਅਤਾਂ ਨੇ ਯੋਗਾ ਦਿਵਸ ਮੌਕੇ ਹਾਜਰੀ ਭਰੀ |

ਪਿਛਲੀ ਖ਼ਬਰ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਪਿਸਟਲ ਸਮੇਤ 10 ਵਿਅਕਤੀ ਗਿ੍ਫ਼ਤਾਰ ਕੀਤੇ ਗਏ -ਐੱਸ. ਐੱਸ. ਪੀ. ਅਗਲੀ ਖ਼ਬਰ ਪੱਟੀ ਪੁਲਿਸ ਵਲੋਂ 1 ਕਿਲੋ 507 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ- ਡੀ.ਐੱਸ.ਪੀ. ਲਵਕੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।