ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਅਤੇ ਇਕ ਪਿਸਟਲ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਐੱਸ. ਐੱਸ. ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਐੱਸ. ਆਈ. ਨਰੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਅੱਡਾ ਦਾਰਾਪੁਰ ਤੋਂ ਗੁਰਵਿੰਦਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਮੱਲਾ ਜੋ ਕਿ ਨਸ਼ਾ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕਰਕੇ ਉਸ ਪਾਸੋਂ ਇਕਕ ਇਕ ਸਿਲਵਰ ਪੇਪਰ ਦੀ ਪੰਨੀ, 10 ਰੁਪਏ ਦਾ ਨੋਟ ਅਤੇ ਇਕ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ. ਐੱਸ. ਆਈ.ਲਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਰੋਬਿਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖਡੂਰ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ. ਆਈ. ਬਲਵਿੰਦਰ ਸਿੰਘ ਨੇ ਪੁੱਲ ਸੂਆ ਖੇਮਕਰਨ ਨਜ਼ਦੀਕ ਨਾਕਾਬੰਦੀ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਾਣੀਵਲਾਹ ਨੂੰ ਕਾਬੂ ਕਰਕੇ ਉਸ ਪਾਸੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁੱਲ ਸੂਆ ਖੇਮਕਰਨ ਤੋਂ ਸਤਨਾਮ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਦੂਹਲ ਨੌ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ.ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਵਾਂ ਤਾਰਾ ਸਿੰਘ ਤੋਂ ਗੁਰਨਾਮਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਾਂ ਤਾਰਾ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 27 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਗਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਜੱਲੱਕੋ ਨੂੰ ਟੀ-ਪੁਆਇੰਟ ਕੋਟਬੁੱਢਾ ਤੋਂ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਮਨੋਜ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਇਕ ਕਾਰ ਨੰਬਰ ਐੱਚ.ਆਰ 10 ਐੱਸ. 7667 'ਤੇ ਸਵਾਰ ਹੋ ਕੇ ਆ ਰਹੇ ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਤਲਵੰਡੀ ਬੁੱਧ ਸਿੰਘ ਅਤੇ ਦਵਿੰਦਰ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਭੰਗਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 32 ਬੋਰ ਸਮੇਤ ਮੈਗਜੀਨ, 1 ਕਾਰਤੂਸ 32 ਬੋਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ.ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਡੱਲ ਤੋਂ ਕੁਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਡੱਲ ਦੇ ਘਰ ਛਾਪੇਮਾਰੀ ਉਥੋਂ 40 ਕਿਲੋ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ.ਹਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਸੰਗਤਪੁਰਾ ਤੋਂ ਇੰਦਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੰਗਤਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਰੇਲਵੇ ਫਾਟਕ ਤਰਨ ਤਾਰਨ ਤੋਂ ਗੁਰਿੰਦਰ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਹਾਲ ਵਾਸੀ ਮੁਹੱਲਾ ਸੱਚਖੱਡ ਰੋਡ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਪਿੰਡ ਮੰਨਣ ਦੇ ਜਗਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪੰਡੋਰੀ ਸਿੱਧਵਾਂ ਦੇ ਘਰ ਛਾਪੇਮਾਰੀ ਦੌਰਾਨ ਘਰ ਚੋਂ 37 ਕਿਲੋ ਲਾਹਣ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ.ਐਕਟ, ਅਸਲ੍ਹਾ ਐਕਟ ਅਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |