20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਝਬਾਲ 'ਚ ਪੁਲਿਸ ਨੇ ਸਰਚ ਆਪ੍ਰੇਸ਼ਨ ਦੌਰਾਨ ਸ਼ੱਕੀ ਘਰਾਂ ਦੀ ਲਈ ਤਲਾਸ਼ੀ- 12 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਅਜੀਤ ਡੈਸਕ 22-06-2025

ਝਬਾਲ, 21 ਜੂਨ (ਸੁਖਦੇਵ ਸਿੰਘ)-ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐੱਸ. ਐੱਸ. ਪੀ. ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਪੀ (ਸਿਟੀ) ਰਿਪੁਤਾਪਨ ਸਿੰਘ ਸੰਧੂ ਅਤੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਨੇ ਪਿੰਡ ਝਬਾਲ ਵਿਖੇ ਸਰਚ ਅਭਿਆਨ ਤਹਿਤ ਵੱਖ-ਵੱਖ ਘਰਾਂ ਦੀ ਤਲਾਸ਼ੀ ਲੈ ਕੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ। ਇਸ ਸਮੇਂ ਐੱਸ. ਪੀ. ਰਿਪੁਤਾਪਨ ਨੇ ਦੱਸਿਆ ਕਿ ਕਾਸੋ ਸਰਚ ਅਪ੍ਰੇਸ਼ਨ ਦੌਰਾਨ ਨਸ਼ਾ ਕਰ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੇ ਗਗਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਈਆ ਹਾਲ ਵਾਸੀ ਅੱਡਾ ਝਬਾਲ ਅਤੇ ਵਿਜੇਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪੱਕਾ ਕਿਲਾ ਝਬਾਲ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਨੌਜਵਾਨਾਂ ਖ਼ਿਲਾਫ਼ ਥਾਣਾ ਝਬਾਲ ਵਿਖੇ ਕੇਸ ਕਰ ਦਿੱਤਾ ਗਿਆ ਹੈ। ਥਾਣਾ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਰਚ ਪ੍ਰਸ਼ਨ ਦੌਰਾਨ ਕਾਬੂ ਕੀਤੇ ਗਏ ਨਸ਼ੇੜੀ ਨੌਜਵਾਨ ਕੋਲੋਂ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਦਾਖਲ ਕਰਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਲਗਪਗ 70 ਦੇ ਕਰੀਬ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨੌਜਵਾਨਾਂ ਨੂੰ ਫ਼ੜ ਕੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ । ਇਸ ਮੌਕੇ ਐੱਸ.ਪੀ. ਸਿਟੀ ਰਿੰਪੂਤਾਪਨ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਪੰਜਾਬ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਨਸ਼ੇ ਦਾ ਕਾਰੋਬਾਰ ਬੰਦ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ 'ਤੇ ਸਿਕੰਜਾ ਕੱਸਣ ਲਈ ਇਹ ਮੁਹਿੰਮ ਇਸੇ ਤਰ੍ਹਾਂ ਜ਼ਾਰੀ ਰਹੇਗੀ।

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਪਿਸਟਲ ਸਮੇਤ 10 ਵਿਅਕਤੀ ਗਿ੍ਫ਼ਤਾਰ ਕੀਤੇ ਗਏ -ਐੱਸ. ਐੱਸ. ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।