12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਗੋਇੰਦਵਾਲ ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ ਅਤੇ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 02-09-2025
ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)- ਅਕਸਰ ਸੁਰਖੀਆਂ 'ਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਇਕ ਵਾਰ ਫਿਰ ਤੋਂ ਸੁਰਖੀਆਂ ਵਿਚ ਆ ਗਈ ਹੈ | ਜੇਲ੍ਹ ਦੀ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਮੋਬਾਈਲ ਫੋਨ ਬਰਾਮਦ ਹੋਏ ਹਨ |
ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 19 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਟਾਵਰ ਨੰਬਰ 14 ਅਤੇ 15 ਵਾਲੇ ਪਾਸਿਓ ਜੇਲ੍ਹ ਦੇ ਬਾਹਰੋਂ ਸੁੱਟੇ ਹੋਏ ਪੈਕੇਟ ਵਿਚੋਂ 3740 ਨਸ਼ੀਲੀਆਂ ਗੋਲੀਆਂ, 135 ਕੈਪਸੂਲ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ 27 ਅਗਸਤ ਨੂੰ ਵੱਖ-ਵੱਖ ਬੈਰਕਾਂ ਦੀ ਚੈਕਿੰਗ ਦੌਰਾਨ 4 ਕੀਪੈਡ ਫੋਨ, 1 ਟੱਚ ਫੋਨ, 5 ਸਿੰਮਾਂ, 6 ਚਾਰਜਰ, 1 ਈਅਰਫੋਨ ਲਵਾਰਿਸ ਹਾਲਤ ਵਿਚ ਬਰਾਮਦ ਕੀਤੇ ਹਨ |
ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ 'ਚ ਇਹ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਕਿਸ ਤਰ੍ਹਾਂ ਪਹੁੰਚਿਆ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪਿਸਟਲ ਅਤੇ ਕਾਰਤੂਸ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।