12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 02-09-2025
ਤਰਨ ਤਾਰਨ, 1 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ.ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਕਾਸ਼ਦੀਪ ਸਿੰਘ ਪੁੱਤਰ ਤਿਲਕ ਸਿੰਘ ਵਾਸੀ ਸੋਹਲ ਜੋ ਕਿ ਮੋਟਰਸਾਈਕਲ ਚੋਰੀ ਕਰਕੇ ਅੱਗੇ ਲੋਕਾਂ ਨੂੰ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਬਿਨਾਂ ਨੰਬਰ ਤੋਂ ਮੋਟਰਸਾਈਕਲ ਲੈ ਕੇ ਅੰਮਿ੍ਤਸਰ ਵੇਚਣ ਜਾ ਰਿਹਾ ਹੈ, ਤਾਂ ਤੁਰੰਤ ਉਨ੍ਹਾਂ ਸੂਚਨਾ ਦੇ ਅਧਾਰ 'ਤੇ ਮੋੜ ਪਿੰਡ ਪੰਜਵੜ ਵਿਖੇ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰ 'ਤੇ ਸਵਾਰ ਹੋ ਕੇ ਆ ਰਹੇ ਅਕਸ਼ਾਦੀਪ ਸਿੰਘ ਨੂੰ ਕਾਬੂ ਕਰ ਲਿਆ ਅਤੇ ਜਦੋਂ ਕਾਗਜ ਪੱਤਰ ਪੁੱਛੇ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਮਦਦ ਲਈ ਗਰਾਊਾਡ ਜ਼ੀਰੋ 'ਤੇ ਤਾਇਨਾਤ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ ਅਤੇ ਮੋਬਾਈਲ ਫੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।