14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ.ਦੀਪਕ ਪਾਰੀਕ

ਐੱਸ.ਐੱਸ.ਪੀ. ਦੀਪਕ ਪਾਰੀਕ <br/> 02-09-2025
ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐ ਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ.ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਭੁੱਚਰ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਬਲਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਆਨ ਭੁੱਚਰ ਕਲਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 10 ਰੁਪਏ ਦੇ ਨੋਟ ਦੀ ਬਣਾਈ ਹੋਈ ਪਾਈਪ, ਸਿਲਵਰ ਪੇਪਰ ਦੀ ਪੰਨੀ ਨਸ਼ੀਲੀ ਵਸਤੂ ਨਾਲ ਲਿਬੜੀ ਹੋਈ ਅਤੇ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰਵੀ ਸ਼ੰਕਰ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਘੁਰਕਵਿੰਡ ਨਜ਼ਦੀਕ ਨਾਕਾਬੰਦੀ ਦੌਰਾਨ ਅਜੇਪਾਲ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਕੱਚਾ ਪੱਕਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਬਲਬੀਰ ਸਿੰਘ ਨੇ ਗਸ਼ਤ ਦੌਰਾਨ ਸੰਜੀਵਨ ਸਿੰਘ ਪੁੱਤਰ ਰਾਜ ਸਿੰਘ ਵਾਸੀ ਭੂਰਾ ਕਰੀਮਪੁਰਾ ਅਤੇ ਸਾਬਾ ਸਿੰਘ ਪੁੱਤਰ ਅਮਰੀਕਾ ਸਿੰਘ ਵਾਸੀ ਰੱਤੋਕੇ ਜੋ ਕਿ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਸਨ, ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 1 ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, 1 ਲਾਈਟਰ ਅਤੇ 2 ਨੋਟ 10-10 ਰੁਪਏ ਦੇ ਬਰਾਮਦ ਕੀਤੇ ਗਏ ਹਨ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਮਨਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਅੰਡਰਬਿ੍ਜ ਰੇਲਵੇ ਲਾਈਨ ਪੱਟੀ ਤੋਂ ਰਾਜਾ ਪੁੱਤਰ ਰਣਜੀਤ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |
ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਸੂਆ ਪਹੂਵਿੰਡ ਤੋਂ ਲਖਇਵੰਦਰ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਭਿੱਖੀਵਿੰਡ ਜੋ ਕੀ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕੀਤਾ ਹੈ, ਜਿਸ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ, ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਨ- ਪਿ੍ੰਸੀਪਲ ਜਗਪ੍ਰੀਤ ਕੌਰ ਅਗਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਵਲੋਂ ਸਰਹੱਦੀ ਪਿੰਡਾਂ ਦੇ ਧੁੱਸੀ ਬੰਨ੍ਹਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।