15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੀ ਮੀਟਿੰਗੀ

ਅਜੀਤ ਡੈਸਕ 02-09-2025
ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)-ਇਕ ਪਾਸੇ ਕੁਦਰਤੀ ਆਫ਼ਤਾਂ ਨਾਲ ਪੰਜਾਬ ਵਿਚ ਹਾਹਾਕਾਰ ਮੱਚੀ ਹੋਈ ਹੈ, ਉੱਥੇ ਹੀ ਪੰਜਾਬ ਸਰਕਾਰ ਵਲੋਂ ਅੰਗਹੀਣ, ਵਿਧਵਾ, ਬੁਢਾਪਾ ਪੈਨਸ਼ਨਰਾਂ ਨੂੰ ਜੁਲਾਈ ਮਹੀਨੇ ਦੀਆਂ ਪੈਨਸ਼ਨਾਂ ਲਈ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਕਰ ਦਿੱਤਾ ਹੈ | ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ, ਸਟੇਟ ਕਮੇਟੀ ਮੈਂਬਰ ਗੁਰਵੇਲ ਸਿੰਘ ਪੱਧਰੀ ਕਲਾਂ, ਸਟੇਟ ਕਮੇਟੀ ਮੈਂਬਰ ਲਖਬੀਰ ਸਿੰਘ ਚੱਕ ਸਿਕੰਦਰ ਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਲਹਿਜੇ ਵਿਚ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਐਕਸ਼ਨ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੂੰ ਵੀ ਪੈਨਸ਼ਨਾਂ ਦੀ ਅਦਾਇਗੀ ਨਾ ਹੋਣ ਸੰਬੰਧੀ ਲਿਖਤੀ ਰੂਪ ਵਿਚ ਮੰਗ ਪੱਤਰ ਸੌਂਪਿਆ ਗਿਆ ਸੀ, ਜਿਨ੍ਹਾਂ ਵਿਸ਼ਵਾਸ ਦਿਵਾਇਆ ਸੀ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਅੰਗਹੀਣ, ਵਿਧਵਾ, ਬੁਢਾਪਾ ਪੈਨਸ਼ਨਾਂ ਜਲਦੀ ਜਾਰੀ ਕਰ ਦਿੱਤੀਆਂ ਜਾਣਗੀਆਂ, ਪਰ ਅਫਸੋਸ ਬਾਕੀ ਜ਼ਿਲਿ੍ਹਆਂ ਵਿਚ ਅਗਸਤ ਮਹੀਨੇ ਦੀਆਂ ਪੈਨਸ਼ਨਾਂ ਵੀ ਜਾਰੀ ਹੋਣ ਵਾਲੀਆਂ ਹਨ ਅਤੇ ਸਾਡੇ ਜ਼ਿਲ੍ਹੇ ਵਿਚ ਜੁਲਾਈ ਮਹੀਨੇ ਦੀਆਂ ਪੈਨਸ਼ਨਾਂ ਵੀ ਨਹੀਂ ਦਿੱਤੀਆਂ, ਜਿਸਦੇ ਰੋਸ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਿਰੁੱਧ ਮੁੱਖ ਆਗੂਆਂ ਵਲੋਂ ਜ਼ਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਐਕਸ਼ਨ ਕਮੇਟੀ ਇਕਾਈ ਤਰਨ ਤਾਰਨ ਨੇ ਬੁੱਧਵਾਰ ਨੂੰ ਗੁਪਤ ਐਕਸ਼ਨ ਲੈਣ ਦਾ ਫੈਸਲਾ ਕੀਤਾ ਹੈ |
ਐਕਸ਼ਨ ਕਮੇਟੀ ਦਾ ਰੋਸ ਹੈ ਕਿ ਖੁਸ਼ਹਾਲ ਸੂਬਾ ਪੰਜਾਬ ਵਿਚ ਅੰਗਹੀਣ, ਵਿਧਵਾ, ਬੁਢਾਪਾ ਪੈਨਸ਼ਨਾਂ 1500 ਰੁਪਏ ਮਹੀਨਾ ਮਿਲ ਰਹੀ ਹੈ, ਜਦਕਿ ਗੁਆਂਢੀ ਰਾਜ ਹਰਿਆਣਾ ਵਿਚ ਏਹੀ ਵਿੱਤੀ ਸਹਾਇਤਾ 3000 ਰੁਪਏ ਮਹੀਨਾ ਦਿੱਤੀ ਜਾ ਰਹੀ ਹੈ | ਇਸ ਮੌਕੇ ਰਮਨ ਕੁਮਾਰ, ਬਾਬਾ ਸਲਵੰਤ ਸਿੰਘ ਤੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਤਰਨ ਤਾਰਨ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਕੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪੀੜਤਾਂ ਦੀ ਸੰਭਵ ਮਦਦ ਕੀਤੀ ਜਾਵੇਗੀ-ਪੱਖੋਕੇ ਅਗਲੀ ਖ਼ਬਰ ਸਾਬਕਾ ਇੰਸਪੈਕਟਰ ਬਲਰਾਜ ਸਿੰਘ ਬਿਹਾਰੀਪੁਰ ਜ਼ਿਮਨੀ ਚੋਣ ਤਰਨ ਤਾਰਨ ਲਈ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।