28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਘਰ 'ਚ ਦਾਖ਼ਲ ਹੋ ਕੇ ਵਿਅਕਤੀ ਨੂੰ ਸੱਟਾਂ ਮਾਰ ਕੀਤਾ ਜ਼ਖ਼ਮੀ, ਮਾਮਲਾ ਦਰਜ

ਅਜੀਤ ਡੈਸਕ 03-09-2025
ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)-ਕੁਝ ਵਿਅਕਤੀਆਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਪ੍ਰੇਮ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਕਮਾਲਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਚਰਨਜੀਤ ਸਿੰਘ ਪੁੱਤਰ ਨਿਰਮਲ ਸਿੰਘ, ਅਜੇਪਾਲ ਸਿੰਘ ਪੁੱਤਰ ਮੇਜਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ, ਗੁਰਪ੍ਰਈਤ ਸਿੰਘ ਪੁੱਤਰ ਤਰਸੇਮ ਸਿੰਘ, ਮੇਜਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀਅਨ ਕਮਾਲਪੁਰ ਨੇ ਉਸ ਦੇ ਘਰ ਦਾਖ਼ਲ ਹੋ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਗੰਭੀਰ ਸੱਟਾਂ ਲਗਾ ਦਿੱਤੀਆਂ | ਵਜ੍ਹਾ ਰੰਜਿਸ਼ ਇਹ ਸੀ ਕਿ ਉਸਨੇ ਆਪਣੇ ਭਰਾ ਮੇਜਰ ਸਿੰਘ ਤੋਂ 20 ਹਜ਼ਾਰ ਰੁਪਏ ਮੰਗੇ ਸਨ | ਜਾਂਚ ਅਧਿਕਾਰੀ ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਦਿਵਿਆਂਗ ਐਕਸ਼ਨ ਕਮੇਟੀ ਨੇ ਮੰਗਾਂ ਸੰਬੰਧੀ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।